ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੁੱਧਵਾਰ ਨੂੰ ਸੱਤਾ ਵਿੱਚ 100 ਦਿਨ ਪੂਰੇ ਹੋਣ 'ਤੇ ਆਪਣੀ ਸਰਕਾਰ ਨੂੰ "ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ" ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਰਾਸ਼ਟਰੀ ਰਾਜਧਾਨੀ ਵਿੱਚ ਵਿਕਾਸ ਕਾਰਜਾਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਦਿੱਲੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵੱਲੋਂ ਆਯੋਜਿਤ ਇੱਕ ਸਨਮਾਨ ਸਮਾਰੋਹ ਵਿੱਚ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨਵੀਂ ਸਰਕਾਰ ਦਾ ਸਮਰਥਨ ਕਰਨ ਅਤੇ ਵਿਸ਼ਵਾਸ ਜਤਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਆਯੁਸ਼ਮਾਨ ਕਾਰਡ ਬਣਾਉਣਾ ਹੋਇਆ ਸੌਖਾ ਆਸਾਨ: ਘਰ ਬੈਠੇ ਇੰਝ ਕਰੋ Online ਅਪਲਾਈ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦਿੱਲੀ ਵਿਚ ਅਜਿਹੀ ਸਰਕਾਰ ਹੈ, ਜੋ ਲੋਕਾਂ ਲਈ ਕੰਮ ਕਰਦੀ ਹੈ। ਮੈਂ ਸ਼ਹਿਰ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਕਿ ਉਹਨਾਂ ਨੇ ਸਾਨੂੰ ਚੁਣਿਆ। ਤੁਹਾਡੇ ਵਿਸ਼ਵਾਸ ਅਤੇ ਸਾਡੇ ਯਤਨਾਂ ਨਾਲ, ਅਸੀਂ ਪਿਛਲੇ 100 ਦਿਨਾਂ ਵਿੱਚ ਬਹੁਤ ਸਾਰੀਆਂ ਚੀਜ਼ਾਂ ਨੂੰ ਠੀਕ ਕਰਨ ਦੇ ਯੋਗ ਹੋਏ ਹਾਂ। ਜੋ ਪ੍ਰਾਜੈਕਟ ਅਤੇ ਯੋਜਨਾਵਾਂ ਰੁਕੀਆਂ ਹੋਈਆਂ ਸਨ, ਉਨ੍ਹਾਂ ਨੂੰ ਆਖਿਰ ਵਿਚ ਅਸਲੀਜਾਮਾ ਪੁਆਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਸ ਸਕਾਰਾਤਮਕ ਬਦਲਾਅ ਦਾ ਸਿਹਰਾ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਸਹਿਯੋਗ ਨੂੰ ਦਿੱਤਾ।
ਇਹ ਵੀ ਪੜ੍ਹੋ : ਕੋਰੋਨਾ 'ਚ ਲੈ ਰਹੇ ਹੋ DOLO ਤਾਂ ਹੋ ਜਾਓ ਸਾਵਧਾਨ! ਅਸਲ ਸੱਚ ਸੁਣ ਉੱਡਣਗੇ ਹੋਸ਼
ਉਨ੍ਹਾਂ ਕਿਹਾ, "ਦਿੱਲੀ ਨੂੰ ਡਬਲ-ਇੰਜਣ ਸਰਕਾਰ ਦਾ ਪੂਰਾ ਲਾਭ ਮਿਲ ਰਿਹਾ ਹੈ। ਕੇਂਦਰ ਸਰਕਾਰ ਦੀਆਂ ਯੋਜਨਾਵਾਂ ਜੋ ਪਹਿਲਾਂ ਦੇਰੀ ਨਾਲ ਜਾਂ ਅਣਦੇਖੀਆਂ ਕੀਤੀਆਂ ਜਾਂਦੀਆਂ ਸਨ, ਹੁਣ ਲੋਕਾਂ ਤੱਕ ਪਹੁੰਚ ਰਹੀਆਂ ਹਨ।" ਗੁਪਤਾ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ 31 ਮਈ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਆਪਣੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਜਾਰੀ ਕਰੇਗੀ, ਜਿਸ ਵਿੱਚ ਮੁੱਖ ਪਹਿਲਕਦਮੀਆਂ ਅਤੇ ਪ੍ਰਗਤੀ ਨੂੰ ਉਜਾਗਰ ਕੀਤਾ ਜਾਵੇਗਾ। ਅੱਜ ਅਭਿਨੰਦਨ ਸਮਾਰੋਹ ਵਿੱਚ ਉਨ੍ਹਾਂ ਦੇ ਨਾਲ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਸਨ। ਸਿਰਸਾ ਨੇ ਵੀ ਇਸ ਸਮਾਗਮ ਨੂੰ ਸੰਬੋਧਨ ਕੀਤਾ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ 'ਚ ਰੇਲ ਗੱਡੀ 'ਚ ਕਰ ਰਹੇ ਹੋ ਸਫ਼ਰ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਪਿਛਲੀ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਸਿਰਸਾ ਨੇ ਕਿਹਾ, "ਅਸੀਂ 100 ਦਿਨਾਂ ਵਿੱਚ ਉਹ ਕਰ ਦਿਖਾਇਆ ਹੈ, ਜੋ ਉਹ 10 ਸਾਲਾਂ ਵਿੱਚ ਨਹੀਂ ਕਰ ਸਕੇ। 1984 ਦੇ ਦੰਗਿਆਂ ਦੇ ਪੀੜਤਾਂ ਨੇ ਦਹਾਕਿਆਂ ਤੱਕ ਨਿਆਂ ਅਤੇ ਸਹਾਇਤਾ ਦੀ ਉਡੀਕ ਕੀਤੀ, ਹੁਣ ਉਨ੍ਹਾਂ ਨੂੰ ਸਾਡੇ ਪ੍ਰਸ਼ਾਸਨ ਦੇ 100 ਦਿਨਾਂ ਦੇ ਅੰਦਰ ਹੀ ਨੌਕਰੀ ਦੇ ਮੌਕੇ ਮਿਲ ਗਏ ਹਨ।"
ਇਹ ਵੀ ਪੜ੍ਹੋ : ਸ਼ਰਾਬ ਪੀਣ ਮਗਰੋਂ ਚੌਥੀ ਮੰਜ਼ਿਲ 'ਤੇ ਲਿਜਾ ਦੋਸਤ ਨਾਲ ਜੋ ਕਾਂਡ ਕੀਤਾ, ਸੁਣ ਉੱਡ ਜਾਣਗੇ ਹੋਸ਼
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਆਸ਼ਿਕ ਨੇ ਕਰ'ਤਾ ਵੱਡਾ ਕਾਂਡ ! ਪਿਆਰ 'ਚ ਮਿਲਿਆ ਧੋਖਾ ਤਾਂ ਪ੍ਰੇਮਿਕਾ ਦਾ ਜਿਊਂਦੇ ਜੀ...
NEXT STORY