ਹਰਿਆਣਾ : ਹਰਿਆਣਾ ਰਾਜ ਦਾ ਗਠਨ 58 ਸਾਲ ਪਹਿਲਾਂ 1 ਨਵੰਬਰ 1966 ਨੂੰ ਹੋਇਆ ਸੀ। ਹਰ ਸਾਲ 1 ਨਵੰਬਰ ਨੂੰ ਹਰਿਆਣਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਹਰਿਆਣਾ ਦਿਵਸ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਗੋਹਾਨਾ ਆ ਰਹੇ ਹਨ। ਇਸ ਦੌਰਾਨ ਹਰਿਆਣਾ ਦੇ ਲੋਕਾਂ ਨੂੰ ਕਈ ਤੋਹਫ਼ੇ ਮਿਲਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਹਰਿਆਣਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ
ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਹਾਂਸੀ, ਅਸੰਧ ਅਤੇ ਮਾਨੇਸਰ ਨੂੰ ਜ਼ਿਲ੍ਹੇ ਬਣਾਉਣ ਦਾ ਐਲਾਨ ਸੰਭਵ ਹੈ। ਇਸ ਦਾ ਇੱਕ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਗਲੇ ਸਾਲ ਤੋਂ ਜਨਗਣਨਾ ਸ਼ੁਰੂ ਹੋ ਸਕਦੀ ਹੈ ਅਤੇ ਇਸ ਤੋਂ ਪਹਿਲਾਂ ਸਾਰੇ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਪੇਸ਼ ਕਰਨੀਆਂ ਜ਼ਰੂਰੀ ਹੁੰਦੀਆਂ ਹਨ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਵਿੱਚ ਵਾਧਾ ਵੀ ਸੰਭਵ ਹੈ। ਅੱਜ ਸਮਾਜ ਦੇ ਸਾਰੇ ਵਰਗਾਂ, ਮੁਲਾਜ਼ਮਾਂ ਤੋਂ ਲੈ ਕੇ ਵਪਾਰੀਆਂ, ਕਿਸਾਨਾਂ-ਮਜ਼ਦੂਰਾਂ ਆਦਿ ਲਈ ਐਲਾਨ ਕੀਤੇ ਜਾ ਸਕਦੇ ਹਨ। ਗੋਹਾਨਾ 'ਚ ਹੋ ਰਹੇ ਇਸ ਪ੍ਰੋਗਰਾਮ 'ਚ ਪਾਰਟੀ ਪ੍ਰਧਾਨ ਮੋਹਨ ਲਾਲ ਬਰੌਲੀ ਅਤੇ ਸਰਕਾਰ ਦੇ ਸਾਰੇ ਮੰਤਰੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੌਣ 'ਤੇ ਪਟਾਕਾ ਲੱਗਣ ਕਾਰਨ 8 ਸਾਲਾ ਬੱਚੇ ਦੀ ਮੌ.ਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ
NEXT STORY