ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਸਵੇਰੇ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਵਿੱਚ 25 ਪੰਜਾਬ ਰੈਜੀਮੈਂਟ ਦੇ ਸੂਬੇਦਾਰ ਮੇਜਰ ਪਵਨ ਕੁਮਾਰ ਦੀ ਸ਼ਹਾਦਤ 'ਤੇ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸੁੱਖੂ ਨੇ ਕਿਹਾ, "ਸੂਬੇਦਾਰ ਮੇਜਰ ਪਵਨ ਕੁਮਾਰ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਲਈ ਸਰਵਉੱਚ ਕੁਰਬਾਨੀ ਦਿੱਤੀ ਅਤੇ ਲੋਕ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਗੇ।''
ਉਨ੍ਹਾਂ ਕਿਹਾ, ''ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।" ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਤਾਕਤ ਪ੍ਰਦਾਨ ਕਰੇ। ਸੂਬੇਦਾਰ ਮੇਜਰ ਕੁਮਾਰ ਕਾਂਗੜਾ ਜ਼ਿਲ੍ਹੇ ਦੇ ਸ਼ਾਹਪੁਰ ਨਗਰ ਪੰਚਾਇਤ ਦੇ ਵਸਨੀਕ ਸਨ।
हिमाचल प्रदेश के वीर सपूत सूबेदार मेजर पवन कुमार जी देश की सेवा करते हुए वीरगति को प्राप्त हुए हैं। हिमाचल सरकार उन्हें श्रद्धांजलि अर्पित करती है। मैंने शहीद सूबेदार मेजर पवन कुमार जी के पिताजी से बात की है। अधिकारियों को निर्देश दिए गए हैं कि सूबेदार मेजर पवन कुमार जी का अंतिम… pic.twitter.com/Z9ueXhcAKR
— Sukhvinder Singh Sukhu (@SukhuSukhvinder) May 10, 2025
ਇਹ ਵੀ ਪੜ੍ਹੋ- ਲੱਗ ਗਿਆ Lockdown ! ਪਾਕਿਸਤਾਨ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਮਗਰੋਂ ਲਿਆ ਗਿਆ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ-ਪਾਕਿ ਤਣਾਅ ਦੇ ਵਿਚਕਾਰ ਇਸ ਏਅਰਪੋਰਟ ਦੀ ਵਧਾਈ ਸੁਰੱਖਿਆ, ਵਿਜ਼ਟਰ ਪਾਸ ਜਾਰੀ ਕਰਨ 'ਤੇ ਵੀ ਪਾਬੰਦੀ
NEXT STORY