ਸ਼ਿਮਲਾ- ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਮੰਗਲਵਾਰ ਨੂੰ ਵਾਇਰਲ ਇਨਫੈਕਸ਼ਨ ਕਾਰਨ ਪੂਰੇ ਦਿਨ ਲਈ ਆਪਣੇ ਸਾਰੇ ਤੈਅ ਪ੍ਰੋਗਰਾਮ ਰੱਦ ਕਰਨੇ ਪਏ। ਮੁੱਖ ਮੰਤਰੀ ਦਫ਼ਤਰ (CMO) ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਚ ਆਈਸੋਲੇਟ ਕੀਤਾ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ- ਟਰੇਨ 'ਚ ਫਟਿਆ ਮੋਬਾਈਲ ਫੋਨ, ਯਾਤਰੀਆਂ 'ਚ ਮਚੀ ਹਫੜਾ-ਦਫੜੀ
ਹਾਲਾਂਕਿ ਇਸ ਇਨਫੈਕਸ਼ਨ ਨੂੰ ਆਮ ਦੱਸਿਆ ਜਾ ਰਿਹਾ ਹੈ ਪਰ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੂੰ ਜਨਤਕ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸੁੱਖੂ ਦੀਆਂ ਕਈ ਅਹਿਮ ਮੀਟਿੰਗਾਂ ਅਤੇ ਸਰਕਾਰੀ ਪ੍ਰੋਗਰਾਮ ਤੈਅ ਸਨ, ਜਿਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਸਥਿਰ ਹੈ ਅਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
ਇਹ ਵੀ ਪੜ੍ਹੋ- ਮੁੰਡੇ ਦਾ 'CIBIL ਸਕੋਰ' ਸੀ ਘੱਟ, ਕੁੜੀ ਵਾਲਿਆਂ ਨੇ ਤੋੜ 'ਤਾ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੇਨ 'ਚ ਫਟਿਆ ਮੋਬਾਈਲ ਫੋਨ, ਯਾਤਰੀਆਂ 'ਚ ਮਚੀ ਹਫੜਾ-ਦਫੜੀ
NEXT STORY