ਮੁੰਬਈ (ਭਾਸ਼ਾ)— ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਵੀਰਵਾਰ ਯਾਨੀ ਕਿ ਅੱਜ ਕਿਹਾ ਕਿ ਅਨਲੌਕ ਦੀ ਪ੍ਰਕਿਰਿਆ ਤਹਿਤ ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਮੁੜ ਤੋਂ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੀ ਸਰਕਾਰ ਇਸ ਮੁੱਦੇ 'ਤੇ ਪੂਰੀ ਚੌਕਸੀ ਅਤੇ ਸਾਵਧਾਨੀ ਵਰਤ ਰਹੀ ਹੈ। ਠਾਕਰੇ ਨੇ ਇਹ ਟਿੱਪਣੀ ਮੁੱਖ ਵਿਰੋਧੀ ਪਾਰਟੀ ਭਾਜਪਾ ਅਤੇ ਹੋਰ ਪਾਰਟੀਆਂ ਦੀਆਂ ਉਨ੍ਹਾਂ ਦੀਆਂ ਮੰਗਾਂ ਦਰਮਿਆਨ ਆਈ ਹੈ। ਜਿਸ ਵਿਚ ਕੋਰੋਨਾ ਵਾਇਰਸ ਕਾਰਨ ਲਾਗੂ ਤਾਲਾਬੰਦੀ ਵਿਚ ਢਿੱਲ ਦੇ ਤਹਿਤ ਧਾਰਮਿਕ ਸਥਾਨਾਂ ਨੂੰ ਮੁੜ ਤੋਂ ਖੋਲ੍ਹਿਆ ਜਾਵੇ, ਇਹ ਮੰਗ ਕੀਤੀ ਗਈ ਹੈ। ਪਿਛਲੇ ਹਫ਼ਤੇ ਭਾਜਪਾ ਨੇ ਆਮ ਲੋਕਾਂ ਲਈ ਪੂਜਾ ਸਥਾਨ ਨਾ ਖੋਲ੍ਹੇ ਜਾਣ ਨੂੰ ਲੈ ਕੇ ਸਰਕਾਰ ਵਿਰੁੱਧ ਆਪਣੇ ਪ੍ਰਦਰਸ਼ਨ ਦੌਰਾਨ ਘੰਟਾ ਨਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਨਲੌਕ ਪ੍ਰਕਿਰਿਆ ਤਹਿਤ ਅਸੀਂ ਕਈ ਕਦਮ ਚੁੱਕੇ ਹਨ। ਮੰਦਰਾਂ ਅਤੇ ਹੋਰ ਪੂਜਾ ਸਥਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਾਨੂੰ ਸਾਵਧਾਨੀ ਵਰਤਣੀ ਹੋਵੇਗੀ। ਉਹ ਪੱਛਮੀ ਮਹਾਰਾਸ਼ਟਰ ਵਿਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਲਈ ਆਯੋਜਿਤ ਇਕ ਬੈਠਕ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸਤਾਰਾ, ਸਾਂਗਲੀ ਅਤੇ ਕੋਹਲਾਪੁਰ ਜ਼ਿਲ੍ਹਿਆਂ ਵਿਚ ਕੋਰੋਨਾ ਵਿਚ ਤੇਜ਼ੀ ਆਉਣਾ ਚਿੰਤਾ ਦਾ ਕਾਰਨ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਦਾ ਧਿਆਨ ਹੁਣ ਮੁੰਬਈ-ਠਾਣੇ ਖੇਤਰ ਤੋਂ ਹੱਟ ਕੇ ਪੱਛਮੀ ਮਹਾਰਾਸ਼ਟਰ ਦੇ ਇਨ੍ਹਾਂ ਸਥਾਨਾਂ 'ਤੇ ਹੈ। ਠਾਕਰੇ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਪੂਰਨ ਹੈ ਅਤੇ ਮੀਂਹ ਤੋਂ ਬਾਅਦ ਪ੍ਰਸ਼ਾਸਨ ਨੂੰ ਆਉਣ ਵਾਲੇ ਦਿਨਾਂ ਵਿਚ ਨੌਰਾਤੇ, ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ 'ਚ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨੀ ਹੋਵੇਗੀ।
'ਵੰਦੇ ਭਾਰਤ ਮਿਸ਼ਨ' ਦੇ ਅਧੀਨ ਲਗਭਗ 13 ਲੱਖ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਦੇਸ਼
NEXT STORY