ਪ੍ਰਯਾਗਰਾਜ- ਪ੍ਰਯਾਗਰਾਜ ਵਿਚ ਮਹਾਕੁੰਭ 2025 ਦੌਰਾਨ ਸ਼ਰਧਾਲੂਆਂ ਦੀ ਭਾਰੀ ਭੀੜ ਅਤੇ ਮਚੀ ਭਾਜੜ ਦਰਮਿਆਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਕ ਮਹੱਤਵਪੂਰਨ ਅਪੀਲ ਕੀਤੀ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਬੇਨਤੀ ਕੀਤੀ ਹੈ ਕਿ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦਿਓ ਅਤੇ ਪ੍ਰਸ਼ਾਸਨ ਵਲੋਂ ਦਿੱਤੇ ਗਏ ਨਿਰਦੇਸ਼ਾਂ ਦਾ ਪਾਲਣ ਕਰੋ।
ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਗੰਗਾ ਦੇ ਹਰ ਘਾਟ 'ਤੇ ਇਸ਼ਨਾਨ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਲਈ ਸ਼ਰਧਾਲੂ ਆਪਣੇ ਨੇੜੇ ਦੇ ਘਾਟ 'ਤੇ ਇਸ਼ਨਾਨ ਕਰਨ ਅਤੇ ਸੰਗਮ ਵੱਲ ਜਾਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਇਸ਼ਨਾਨ ਦੇ ਇਸ ਪਵਿੱਤਰ ਮੌਕੇ ਨੂੰ ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਦੱਸ ਦੇਈਏ ਕਿ ਪ੍ਰਯਾਗਰਾਜ 'ਚ ਮਹਾਕੁੰਭ ਦੌਰਾਨ ਲੱਖਾਂ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ, ਜਿਸ ਕਾਰਨ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਇਸ਼ਨਾਨ ਲਈ ਵੱਖ-ਵੱਖ ਘਾਟ ਤਿਆਰ ਕੀਤੇ ਹਨ, ਜਿੱਥੇ ਸ਼ਰਧਾਲੂ ਆਸਾਨੀ ਨਾਲ ਇਸ਼ਨਾਨ ਕਰ ਸਕਦੇ ਹਨ। ਮੁੱਖ ਮੰਤਰੀ ਯੋਗੀ ਨੇ ਅਪੀਲ ਕੀਤੀ ਹੈ ਕਿ ਸ਼ਰਧਾਲੂ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਇਸ਼ਨਾਨ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਬਣਾਈ ਰੱਖਣ ਵਿੱਚ ਮਦਦ ਕਰਨ।
ਸਰਕਾਰ ਦੀ ਡੀਪਸੀਕ ਦੇ ਅਣਜਾਣ ਖਤਰਿਆਂ ’ਤੇ ਨਜ਼ਰ, ਭਾਰਤ ’ਚ ਤੇਜ਼ੀ ਨਾਲ ਵਧ ਰਹੇ ਯੂਜ਼ਰ
NEXT STORY