ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮਹਾਕੁੰਭ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮਹਾਕੁੰਭ ਜੋ ਹਰ 12 ਸਾਲਾਂ ਬਾਅਦ ਆਯੋਜਿਤ ਕੀਤਾ ਜਾਂਦਾ ਹੈ, ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ 13 ਜਨਵਰੀ ਤੋਂ 26 ਫਰਵਰੀ ਤੱਕ ਆਯੋਜਿਤ ਕੀਤਾ ਜਾਵੇਗਾ।
ਰਾਸ਼ਟਰਪਤੀ ਦਫਤਰ ਨੇ 'ਐਕਸ' 'ਤੇ ਮੀਟਿੰਗ ਦੀ ਫੋਟੋ ਸਾਂਝੀ ਕਰਦੇ ਹੋਏ ਇਕ ਪੋਸਟ ਵਿਚ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮਹਾਕੁੰਭ 2025 ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ।
ਕੁੰਭ ਨਗਰੀ 'ਚ ਛਾਇਆ 'ਚਾਬੀ ਵਾਲਾ ਬਾਬਾ', ਜਾਣੋ ਆਪਣੇ ਨਾਲ ਕਿਉਂ ਰੱਖਦੈ 20 ਕਿੱਲੋ ਦੀ ਚਾਬੀ
NEXT STORY