ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ (91) ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹਰਿਦੁਆਰ ਦੇ ਚੰਡੀ ਘਾਟ ਵਿਖੇ ਪੂਰਨ ਵਿਧੀ-ਵਿਧਾਨ ਨਾਲ ਕੀਤਾ ਗਿਆ। ਮੁੱਖ ਮੰਤਰੀ ਯੋਗੀ ਦੇ ਸਭ ਤੋਂ ਛੋਟੇ ਭਰਾ ਮਹਿੰਦਰ ਮੋਹਨ ਬਿਸ਼ਟ ਨੇ ਮਾਤਾ ਸਾਵਿਤਰੀ ਦੇਵੀ ਦੀ ਦੇਹ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਮਾਹੌਲ ਬੇਹੱਦ ਗ਼ਮਗੀਨ ਰਿਹਾ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਬੇਹੱਦ ਭਾਵੁਕ ਨਜ਼ਰ ਆਏ।
ਮਾਤਾ ਸਾਵਿਤਰੀ ਦੇਵੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪੈਤ੍ਰਿਕ ਪਿੰਡ ਪੰਚੂਰ ਤੋਂ ਅੰਤਿਮ ਸੰਸਕਾਰ ਲਈ ਹਰਿਦੁਆਰ ਦੇ ਚੰਡੀ ਘਾਟ ਲਿਆਂਦਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੀ ਮਾਤਾ ਦੀ ਅਰਥੀ ਨੂੰ ਮੋਢਾ ਦਿੱਤਾ ਅਤੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਅੰਤਿਮ ਵਿਦਾਈ ਵੇਲੇ ਉਹ ਇੱਕ-ਟੱਕ ਆਪਣੀ ਮਾਂ ਦੀ ਚਿਖਾ ਵੱਲ ਦੇਖਦੇ ਰਹੇ।
CM ਯੋਗੀ ਦੀ ਮਾਤਾ ਦੇ ਅੰਤਿਮ ਸੰਸਕਾਰ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਸਿਆਸੀ ਆਗੂ, ਯੋਗ ਗੁਰੂ ਬਾਬਾ ਰਾਮਦੇਵ ਅਤੇ ਪਰਮਾਰਥ ਨਿਕੇਤਨ ਦੇ ਸਵਾਮੀ ਚਿਦਾਨੰਦ ਸਰਸਵਤੀ ਮਹਾਰਾਜ ਵੀ ਮੌਜੂਦ ਰਹੇ। ਹਾਜ਼ਰ ਆਗੂਆਂ ਅਤੇ ਸੰਤਾਂ-ਮਹਾਂਪੁਰਸ਼ਾਂ ਨੇ ਮਾਤਾ ਸਾਵਿਤਰੀ ਦੇਵੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
23 ਸਾਲ ਪੁਰਾਣੇ ਜਿਨਸੀ ਸ਼ੋਸ਼ਣ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਸਾਬਕਾ ਮੰਤਰੀ ਖ਼ਿਲਾਫ ਕੇਸ ਦਰਜ
NEXT STORY