ਲਖਨਊ-ਉੱਤਰ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖੀਮਪੁਰ ਖੀਰੀ ਦੀ ਘਟਨਾ 'ਤੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਅਜਿਹੀ ਘਟਨਾ ਮੰਦਭਾਗੀ ਅਤੇ ਸਰਕਾਰ ਇਸ ਦੇ ਕਾਰਨਾਂ ਦਾ ਪਤਾ ਲਾਵੇਗੀ ਅਤੇ ਇਸ 'ਚ ਸ਼ਾਮਲ ਤੱਤਾਂ ਨੂੰ ਬੇਨਕਾਬ ਕਰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰੇਗੀ। ਸਰਕਾਰ ਵੱਲੋਂ ਐਤਵਾਰ ਦੇਰ ਸ਼ਾਮ ਜਾਰੀ ਬਿਆਨ ਮੁਤਾਬਕ ਮੁੱਖ ਮੰਤਰੀ ਨੇ ਕਿਹਾ ਕਿ ਘਟਨਾ 'ਚ ਸ਼ਾਮਲ ਵਿਅਕਤੀ ਵਿਰੁੱਧ ਸਰਕਾਰ ਸਖਤ ਕਾਰਵਾਈ ਕਰੇਗੀ। ਉਨ੍ਹਾਂ ਨੇ ਖੇਤਰ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ 'ਚ ਹੀ ਰਹਿਣ ਅਤੇ ਕਿਸੇ ਨੂੰ ਗੁੰਮਰਾਹ ਨਾ ਕਰਨ। ਉਨ੍ਹਾਂ ਨੇ ਅਗੇ ਲੋਕਾਂ ਨੂੰ ਮੌਕੇ 'ਤੇ ਸ਼ਾਂਤੀ-ਵਿਵਸਥਾ ਕਾਇਮ ਰੱਖਣ 'ਚ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਕੈਲੀਫੋਰਨੀਆ 'ਚ ਗੋਲੀਬਾਰੀ ਕਾਰਨ ਹੋਈ 1 ਮੌਤ ਤੇ 1 ਜ਼ਖਮੀ
ਯੋਗੀ ਨੇ ਭਰੋਸਾ ਦਿਵਾਇਆ ਕਿ ਕਿਸੇ ਨਤੀਜੇ 'ਤੇ ਪਹੁੰਚਣ ਤੋਂ ਪਹਿਲਾਂ ਮੌਕੇ 'ਤੇ ਹੋ ਰਹੀ ਜਾਂਚ ਅਤੇ ਕਾਰਵਾਈ ਦਾ ਇੰਤਜ਼ਾਰ ਕਰੋ। ਸ਼ਾਸਨ ਵੱਲੋਂ ਭੇਜੇ ਗਏ ਵਧੀਕ ਮੁੱਖ ਸਕੱਤਰ ਨਿਯੁਕਤ, ਖੇਤੀਬਾੜੀ, ਵਧੀਕ ਡਾਇਰੈਕਟਰ ਜਨਰਲ ਪੁਲਸ (ਕਾਨੂੰਨ ਵਿਵਸਥਾ) ਕਮਿਸ਼ਨਰ ਲਖਨਊ ਅਤੇ ਪੁਲਸ ਇੰਸਪੈਕਟਰ ਜਨਰਲ ਪੁਲਸ ਲਖਨਊ ਮੌਕੇ 'ਤੇ ਮੌਜੂਦ ਹਨ। ਅਧਿਕਾਰੀ ਸਥਿਤੀ ਨੂੰ ਕੰਟਰੋਲ 'ਚ ਰੱਖਦੇ ਹੋਏ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : ਡੇਰਾ ਬਿਆਸ ਨਾਮਦਾਨ ਦੇ ਚਾਹਵਾਨ ਪ੍ਰਵਾਸੀ ਭਾਰਤੀਆਂ ਲਈ ਖੁੱਲ੍ਹਿਆ, ਰਜਿਸਟ੍ਰੇਸ਼ਨ 30 ਅਕਤੂਬਰ ਤੋਂ
ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ-ਬਨਬੀਰਪੁਰ ਮਾਰਗ 'ਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਵਿਰੁੱਧ ਐਤਵਾਰ ਨੂੰ ਪ੍ਰਦਰਸ਼ਨ ਕਰ ਰਹੇ ਕੇਂਦਰ ਦੇ ਖੇਤੀਬਾੜੀ ਕਾਨੂੰਨ ਵਿਰੋਧੀਆਂ ਨੂੰ ਕਥਿਤ ਤੌਰ 'ਤੇ ਦੋ ਐੱਸ.ਯੂ.ਵੀ. ਕਾਰਾਂ ਰਾਹੀ ਕੁਚਲ ਜਾਣ ਤੋਂ ਬਾਅਦ ਹਿੰਸਾ ਭੜਕ ਗਈ। ਤਿਕੋਨੀਆ ਕੋਤਵਾਲੀ ਖੇਤਰ ਦੇ ਤਿਕੋਨੀਆ-ਬਨਬੀਰਪੁਰ ਮਾਰਗ 'ਤੇ ਐਤਵਾਰ ਨੂੰ ਹੋਈ ਹਿੰਸਾ 'ਤੇ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅਮਰੀਕੀ ਕੋਸਟ ਗਾਰਡਾਂ ਨੇ ਸਮੁੰਦਰੀ ਰਸਤੇ ਆ ਰਹੇ 200 ਤੋਂ ਵੱਧ ਹੈਤੀ ਨਿਵਾਸੀਆਂ ਨੂੰ ਭੇਜਿਆ ਵਾਪਸ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦੇਰ ਰਾਤ ਪੁਲਸ ਦੀਆਂ ਰੁਕਾਵਟਾਂ ਦੇ ਬਾਵਜੂਦ ਵੀ ਲਖੀਮਪੁਰ ਖੀਰੀ ਲਈ ਰਵਾਨਾ ਹੋਈ ਪ੍ਰਿਯੰਕਾ ਗਾਂਧੀ
NEXT STORY