ਵਾਰਾਣਸੀ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਨੀਵਾਰ ਨੂੰ ਵਾਰਾਣਸੀ ਵਿੱਚ 'ਸਕੂਲ ਚਲੋ ਅਭਿਆਨ' ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀਆਂ ਪੁਰਾਣੀਆਂ ਸਰਕਾਰਾਂ 'ਤੇ ਸ਼ਬਦੀ ਹਮਲਾ ਕੀਤਾ । ਸੀ. ਐਮ. ਯੋਗੀ ਨੇ ਕਿਹਾ ਕਿ 2017 ਤੋਂ ਪਹਿਲਾਂ ਉੱਤਰ ਪ੍ਰਦੇਸ਼ ਵਿੱਚ ਸਿੱਖਿਆ ਸਰਕਾਰ ਦੇ ਏਜੰਡੇ ਵਿੱਚ ਹੀ ਨਹੀਂ ਸੀ ਅਤੇ ਨਕਲ ਮਾਫ਼ੀਆ ਨੂੰ ਸ਼ਹਿ ਦਿੱਤੀ ਜਾਂਦੀ ਸੀ। ਮੁੱਖ ਮੰਤਰੀ ਨੇ ਪੁਰਾਣੀਆਂ ਸਰਕਾਰਾਂ 'ਤੇ 'ਧੋਖਾਧੜੀ ਨੂੰ ਉਤਸ਼ਾਹਿਤ' ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਸ ਸਮੇਂ ਨਾ ਤਾਂ ਗਰੀਬ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਸੀ ਅਤੇ ਨਾ ਹੀ ਆਮ ਵਰਗ ਦੇ ਬੱਚਿਆਂ ਦੀ।
ਇਹ ਵੀ ਪੜ੍ਹੋ - ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ
ਉਨ੍ਹਾਂ ਕਿਹਾ, "ਉਸ ਵੇਲੇ ਸਰਕਾਰ ਦੇ ਆਪਣੇ ਲੋਕ ਹੀ ਨਕਲ ਦੀਆਂ ਸਹੂਲਤਾਂ ਦੇ ਰਹੇ ਸਨ। ਜਦੋਂ ਮੈਂ ਸੜਕਾਂ ਤੋਂ ਲੰਘਦਾ ਸੀ ਤਾਂ ਬੱਚਿਆਂ ਨੂੰ ਸਕੂਲ ਜਾਣ ਦੀ ਬਜਾਏ ਤਲਾਬਾਂ ਵਿੱਚ ਨਹਾਉਂਦੇ ਜਾਂ ਮਿੱਟੀ-ਘੱਟੇ ਵਿੱਚ ਖੇਡਦੇ ਦੇਖਦਾ ਸੀ। ਜਦੋਂ ਬੱਚਿਆਂ ਨੂੰ ਪੁੱਛਿਆ ਜਾਂਦਾ ਸੀ ਕਿ ਉਹ ਸਕੂਲ ਕਿਉਂ ਨਹੀਂ ਜਾਂਦੇ, ਤਾਂ ਜਵਾਬ ਮਿਲਦਾ ਸੀ ਕਿ ਸਕੂਲ ਬਹੁਤ ਦੂਰ ਹਨ।" ਸੀ. ਐਮ. ਯੋਗੀ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸਿੱਖਿਆ ਦੇ ਖੇਤਰ ਵਿੱਚ ਆਏ ਵੱਡੇ ਬਦਲਾਅ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਦੇਖਿਆ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਅਤੇ ਲੜਕੇ-ਲੜਕੀਆਂ ਲਈ ਵੱਖਰੇ ਪਖਾਨਿਆਂ ਦੀ ਘਾਟ ਸੀ। ਅੱਜ ਪ੍ਰਧਾਨ ਮੰਤਰੀ ਮੋਦੀ ਦੇ ਮਾਰਗਦਰਸ਼ਨ ਵਿੱਚ ਲਗਭਗ ਹਰ ਸਕੂਲ ਵਿੱਚ ਇਹ ਸਹੂਲਤਾਂ ਮੌਜੂਦ ਹਨ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ: ਖੂਹ 'ਚ ਡਿੱਗੀ ਕਾਰ, 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ
ਇਸ ਦੌਰਾਨ ਮੁੱਖ ਮੰਤਰੀ ਯੋਗੀ ਨੇ ਮਾਣ ਨਾਲ ਦੱਸਿਆ ਕਿ ਪਹਿਲਾਂ ਸਕੂਲ ਛੱਡਣ ਦੀ ਦਰ 19 ਫੀਸਦੀ ਸੀ, ਜੋ ਹੁਣ ਘਟ ਕੇ ਸਿਰਫ਼ 3 ਫੀਸਦੀ ਰਹਿ ਗਈ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਛੱਡਣ ਵਾਲੇ ਬੱਚਿਆਂ ਦੀ ਦਰ ਨੂੰ ਜ਼ੀਰੋ (ਸਿਫ਼ਰ) 'ਤੇ ਲਿਆਉਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਸਕੂਲੀ ਸਿੱਖਿਆ 'ਤੇ 80,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕਰ ਰਹੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਇਸ ਮਾਡਲ ਨੂੰ ਪੂਰੇ ਦੇਸ਼ ਲਈ ਇੱਕ ਮਿਸਾਲ ਵਜੋਂ ਪੇਸ਼ ਕਰਨ ਲਈ ਪ੍ਰੇਰਿਤ ਕੀਤਾ। ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਜ਼ਮੀਨੀ ਪੱਧਰ 'ਤੇ ਸਮਾਜਿਕ ਨਿਆਂ ਲਾਗੂ ਕਰਨਾ ਚਾਹੁੰਦੇ ਹਾਂ, ਤਾਂ ਹਰ ਬੱਚੇ ਦਾ ਪੜ੍ਹਿਆ-ਲਿਖਿਆ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਹਰ ਬੱਚੇ ਨੂੰ ਸਕੂਲ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਜਪਾ ਆਗੂ 'ਤੇ ਜਾਨਲੇਵਾ ਹਮਲਾ: ਅੱਖ 'ਚ ਵੱਜਾ ਕੱਚ ਦਾ ਗਿਲਾਸ
NEXT STORY