ਨੈਸ਼ਨਲ ਡੈਸਕ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਬੁੱਧਵਾਰ ਨੂੰ ਇੱਕ ਜਨਤਕ ਸੁਣਵਾਈ ਦੌਰਾਨ ਹਮਲਾ ਕੀਤੇ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪ੍ਰੋਗਰਾਮ ਦੌਰਾਨ ਉੱਥੇ ਮੌਜੂਦ ਇੱਕ ਨੌਜਵਾਨ ਨੇ ਅਚਾਨਕ ਸਟੇਜ 'ਤੇ ਚੜ੍ਹ ਕੇ ਮੁੱਖ ਮੰਤਰੀ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਵਲੋਂ ਕੀਤੀ ਗਈ ਇਸ ਹਰਕਤ ਕਾਰਨ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਸੁਰੱਖਿਆ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਹਮਲੇ ਤੋਂ ਬਾਅਦ ਮੁੱਖ ਮੰਤਰੀ ਨੂੰ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ।
ਪੜ੍ਹੋ ਇਹ ਵੀ - ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਮਾਪਿਆਂ ਦੇ ਸੁੱਕੇ ਸਾਹ, ਵਿਦਿਆਰਥੀਆਂ ਨੂੰ ਲੈ ਦੌੜੇ ਘਰ
ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਦਿੱਲੀ ਪੁਲਸ ਨੇ ਕਿਹਾ ਕਿ ਮੁੱਖ ਮੰਤਰੀ 'ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਇਸ ਘਟਨਾ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸਨੂੰ ਲੋਕਤੰਤਰ 'ਤੇ ਹਮਲਾ ਦੱਸਿਆ ਅਤੇ ਕਿਹਾ ਕਿ ਜਨ ਪ੍ਰਤੀਨਿਧੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਚਦੇਵਾ ਨੇ ਪੂਰੀ ਘਟਨਾ ਦੀ ਜਾਂਚ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ - Dream11 ਹੋਵੇਗਾ ਬੈਨ! ਆਨਲਾਈਨ ਗੇਮਿੰਗ ਦੀ ਦੁਨੀਆ 'ਚ ਹੋਵੇਗਾ ਵੱਡਾ ਬਦਲਾਅ
ਪਾਰਟੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਲਗਭਗ 35 ਸਾਲ ਦੀ ਉਮਰ ਦੇ ਇੱਕ ਵਿਅਕਤੀ ਨੇ "ਹਮਲਾ" ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੁਣਵਾਈ ਦੌਰਾਨ ਵਿਅਕਤੀ ਨੇ ਪਹਿਲਾਂ ਮੁੱਖ ਮੰਤਰੀ ਨੂੰ ਕੁਝ ਕਾਗਜ਼ਾਤ ਦਿੱਤੇ ਅਤੇ ਫਿਰ ਕਥਿਤ ਤੌਰ 'ਤੇ ਉਨ੍ਹਾਂ 'ਤੇ ਹਮਲਾ ਕੀਤਾ। ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਹ ਕਿਸੇ ਨਿੱਜੀ ਸਮੱਸਿਆ ਨੂੰ ਲੈ ਕੇ ਜਨਤਕ ਸੁਣਵਾਈ ਵਿੱਚ ਆਇਆ ਸੀ ਪਰ ਉਸਦਾ ਵਿਵਹਾਰ ਅਚਾਨਕ ਹਮਲਾਵਰ ਵਰਗਾ ਹੋ ਗਿਆ।
ਪੜ੍ਹੋ ਇਹ ਵੀ - ਹੁਣ ਹਵਾਈ ਅੱਡੇ 'ਤੇ ਖੁੱਲ੍ਹਣਗੇ ਬਾਰ! ਸਿਰਫ਼ ਇਸ ਸ਼ਹਿਰ 'ਚ NO ਐਂਟਰੀ, ਜਾਣੋ ਕਿਉਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਮਾਪਿਆਂ ਦੇ ਸੁੱਕੇ ਸਾਹ, ਵਿਦਿਆਰਥੀਆਂ ਨੂੰ ਲੈ ਦੌੜੇ ਘਰ
NEXT STORY