ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਦਿੱਲੀ ਦੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਦੇ 'ਬੇਸਮੈਂਟ' 'ਚ ਪਾਣੀ ਭਰਨ ਕਾਰਨ ਤਿੰਨ ਸਿਵਲ ਸੇਵਾ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ 'ਚ ਸੋਮਵਾਰ ਨੂੰ ਖ਼ੁਦ ਨੋਟਿਸ ਲਿਆ ਅਤੇ ਕੇਂਦਰ ਤੇ ਦਿੱਲੀ ਸਰਕਾਰ ਤੋਂ ਜਵਾਬ ਤਲਬ ਕੀਤਾ। ਜੱਜ ਸੂਰੀਆਕਾਂਤ ਅਤੇ ਜੱਜ ਉੱਜਲ ਭੂਈਆਂ ਦੀ ਬੈਂਚ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਹਾਲ ਹੀ 'ਚ ਵਾਪਰੀ ਇਹ ਘਟਨਾ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ। ਬੈਂਚ ਨੇ ਕਿਹਾ,''ਇਹ ਥਾਵਾਂ (ਕੋਚਿੰਗ ਸੈਂਟਰ) 'ਡੈੱਥ ਚੈਂਬਰ (ਮੌਤ ਦਾ ਖੂਹ) ਬਣ ਗਈਆਂ ਹਨ। ਕੋਚਿੰਗ ਸੰਸਥਾ ਦਾ ਉਦੋਂ ਤੱਕ ਆਨਲਾਈਨ ਸੰਚਾਲਨ ਕੀਤਾ ਜਾ ਸਕਦਾ ਹੈ, ਜਦੋਂ ਤੱਕ ਉਹ ਸੁਰੱਖਿਆ ਮਾਪਦੰਡਾਂ ਲਈ ਬੁਨਿਆਦੀ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਨਾ ਕਰਨ। ਕੋਚਿੰਗ ਸੈਂਟਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਜੀਵਨ ਨਾਲ ਖਿਲਵਾੜ ਕ ਰਹੇ ਹਨ।''
ਦਿੱਲੀ ਹਾਈ ਕੋਰਟ ਨੇ ਓਲਡ ਰਾਜੇਂਦਰ ਨਗਰ 'ਚ 'ਰਾਵ ਆਈ.ਏ.ਐੱਸ. ਸਟਡੀ ਸਰਕਲ' ਦੀ ਇਮਾਰਤ ਦੇ 'ਬੇਸਮੈਂਟ' 'ਚ ਪਾਣੀ ਭਰਨ ਕਾਰਨ ਤਿੰਨ ਸਿਵਲ ਸੇਵਾ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਦੀ ਜਾਂਚ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਤੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਟਰਾਂਸਫਰ ਕਰ ਦਿੱਤੀ ਸੀ, ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਜਨਤਾ ਨੂੰ ਜਾਂਚ 'ਤੇ ਕੋਈ ਸ਼ੱਕ ਨਾ ਹੋਵੇ।'' ਇਸ ਘਟਨਾ 'ਚ ਮਾਰੇ ਗਏ ਸਿਵਲ ਸੇਵਾ ਵਿਦਿਆਰਥੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੀ ਸ਼ਰੇਆ ਯਾਦਵ (25), ਤੇਲੰਗਾਨਾ ਦੀ ਤਾਨਿਆ ਸੋਨੀ (25) ਅਤੇ ਕੇਰਲ ਦੇ ਨੇਵਿਨ ਡੈਲਵਿਨ (24) ਵਜੋਂ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਦੀਂ 'ਚ ਪਾਣੀ ਦਾ ਵਹਾਅ ਵਧਣ ਕਾਰਨ ਫਸੇ 18 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ
NEXT STORY