ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਚਰਚਾ ਵਿੱਚ ਰਹੀ 'ਕਾਕਰੋਚ ਜਨਤਾ ਪਾਰਟੀ' (CJP) ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਚਰਚਾ ਵਿਚ ਆਉਣ ਤੋਂ ਬਾਅਦ ਅੱਜ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਨੇ ਇਸ ਪਾਰਟੀ ਦਾ ਅਧਿਕਾਰਤ ਅਕਾਊਂਟ ਬੰਦ ਕਰ ਦਿੱਤਾ ਹੈ। ਇਹ ਅਕਾਉਂਟ ਭਾਰਤ ਵਿਚ ਬੰਦ ਕੀਤਾ ਗਿਆ ਹੈ। ਇਸ ਵਰਚੁਅਲ ਪਾਰਟੀ ਦੀ ਸ਼ੁਰੂਆਤ ਕਰਨ ਵਾਲੇ ਕਾਰਕੁਨ ਅਭਿਜੀਤ ਦੀਪਕੇ ਨੇ ਖੁਦ ਇਸਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ - Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ

ਇਸ ਦੌਰਾਨ ਜੇਕਰ ਕੋਈ ਯੂਜ਼ਰ X 'ਤੇ ਇਸ ਪਾਰਟੀ ਦਾ ਪੇਜ ਖੋਲ੍ਹਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਉਸ ਨੂੰ ਇਸ ਦੌਰਾਨ "ਕਾਨੂੰਨੀ ਮੰਗ (Legal Demand) ਦੇ ਕਾਰਨ ਇਸ ਅਕਾਊਂਟ ਨੂੰ ਰੋਕਿਆ ਗਿਆ ਹੈ, ਲਿਖਿਆ ਹੋਇਆ ਦਿਖਾਈ ਦੇ ਰਿਹਾ ਹੈ।" ਹਾਲਾਂਕਿ, ਇਸ ਅਕਾਉਂਟ ਨੂੰ ਬੰਦ ਕਰਨ ਦਾ ਠੋਸ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ। ਇੰਨਾ ਹੀ ਨਹੀਂ ਹੁਣ ਇਸਦੇ ਇੰਸਟਾਗ੍ਰਾਮ ਅਕਾਊਂਟ ਨੂੰ ਵੀ ਹੈਕ ਕਰਨ ਦੀਆਂ ਤੇਜ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਇਸ ਦੇ ਇੰਸਟਾਗ੍ਰਾਮ ਅਕਾਉਂਟ ਦੇ 13 ਲੱਖ ਤੋਂ ਵੱਧ ਫਾਲੋਅਰਜ਼ ਹੋ ਚੁੱਕੇ ਹਨ, ਜਿਸ ਤੋਂ ਬਾਅਦ ਇਹ ਪਾਰਟੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ 'ਤੇ ਬਲਾਕ ਕੀਤੇ ਪੇਜ ਦਾ ਸਕ੍ਰੀਨਸ਼ਾਟ ਸਾਂਝਾ ਕਰਦੇ ਹੋਏ ਲਿਖਿਆ - ਜਿਵੇਂ ਕਿ ਉਮੀਦ ਕੀਤੀ ਗਈ ਸੀ, ਭਾਰਤ ਵਿੱਚ ਕਾਕਰੋਚ ਜਨਤਾ ਪਾਰਟੀ ਦਾ ਅਕਾਊਂਟ ਬਲਾਕ ਕਰ ਦਿੱਤਾ ਗਿਆ ਹੈ ਪਰ ਖੇਡ ਇੱਥੇ ਹੀ ਨਹੀਂ ਰੁਕੀ, ਹੁਣ ਸਾਡੇ ਇੰਸਟਾਗ੍ਰਾਮ ਅਕਾਊਂਟ ਨੂੰ ਵੀ ਹੈਕ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਿਸਾਨਾਂ ਲਈ ਖੁਸ਼ਖਬਰੀ: E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ
NEXT STORY