ਨਵੀਂ ਦਿੱਲੀ (ਵਾਰਤਾ)- ਰਾਸ਼ਟਰੀ ਰਾਜਧਾਨੀ 'ਚ ਵੀਰਵਾਰ ਨੂੰ ਵੀ ਠੰਡ ਜਾਰੀ ਹੈ, ਜਦੋਂ ਕਿ ਦਿੱਲੀ 'ਚ ਹਵਾ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ ਤੋਂ ਗੰਭੀਰ ਪਹੁੰਚ ਗਈ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਦਿੱਲੀ 'ਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਆਮ ਤੋਂ 2 ਡਿਗਰੀ ਹੇਠਾਂ ਰਿਹਾ। ਵਿਭਾਗ ਨੇ ਕਿਹਾ ਕਿ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਇਸ ਵਿਚ ਰਾਜਧਾਨੀ 'ਚ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ 'ਚ ਪਹੁੰਚ ਗਈ ਹੈ ਅਤੇ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) 455 ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : ਓਮੀਕ੍ਰੋਨ ਨੂੰ ਲੈ ਕੇ ਏਮਜ਼ ਡਾਇਰੈਕਟਰ ਗੁਲੇਰੀਆ ਦੀ ਚਿਤਾਵਨੀ, ਕਿਹਾ- ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ 2 ਦਿਨਾਂ 'ਚ ਹਵਾ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ 'ਚ ਰਹਿ ਸਕਦਾ ਹੈ। ਵਿਭਾਗ ਨੇ ਕਿਹਾ,''ਦਿੱਲੀ 'ਚ ਹਵਾ ਗੁਣਵੱਤਾ 'ਚ ਮਾਮੂਲੀ ਸੁਧਾਰ ਆਉਣ ਦਾ ਅਨੁਮਾਨ ਹੈ ਪਰ 24 ਅਤੇ 25 ਦਸੰਬਰ ਨੂੰ ਇਹ ਬੇਹੱਦ ਖ਼ਰਾਬ ਸ਼੍ਰੇਣੀ 'ਤੇ ਬਣੇ ਰਹੇਗਾ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
‘ਓਮੀਕਰੋਨ’ ਵੇਰੀਐਂਟ ਨਾਲ ਲੜਨ ਲਈ ਦਿੱਲੀ ਸਰਕਾਰ ਨੇ ਖਿੱਚੀ ਤਿਆਰੀ, ਜਾਣੋ ਕੀ ਬੋਲੇ CM ਕੇਜਰੀਵਾਲ
NEXT STORY