ਸ਼੍ਰੀਨਗਰ (ਏਜੰਸੀ) : ਕਸ਼ਮੀਰ ਘਾਟੀ ’ਚ ਤਾਪਮਾਨ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਗੁਲਮਰਗ ਅਤੇ ਪਹਿਲਗਾਮ ’ਚ ਰਾਤ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੋਪੀਆਂ ਜੰਮੂ-ਕਸ਼ਮੀਰ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ’ਚ ਵੀ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਤੇ ਬਾਈਕ ਦੀ ਟੱਕਰ 'ਚ 4 ਲੋਕਾਂ ਦੀ ਮੌਤ
ਇੱਥੇ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 0.2 ਡਿਗਰੀ ਸੈਲਸੀਅਸ ਹੇਠਾਂ ਰਿਹਾ, ਜੋ ਇਸ ਮੌਸਮ ਦੇ ਔਸਤ ਤਾਪਮਾਨ ਨਾਲੋਂ 0.9 ਡਿਗਰੀ ਘੱਟ ਹੈ। ਅਧਿਕਾਰੀਆਂ ਅਨੁਸਾਰ ਦੱਖਣੀ ਕਸ਼ਮੀਰ ’ਚ ਘਾਟੀ ਦੇ ਪ੍ਰਵੇਸ਼ ਦੁਆਰ ਕਾਜ਼ੀਗੁੰਡ ’ਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 0.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਉਥੇ ਹੀ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਪ੍ਰਸਿੱਧ ਸਕੀ ਰਿਜ਼ਾਰਟ ਗੁਲਮਰਗ ’ਚ ਤਾਪਮਾਨ ਸਿਫ਼ਰ ਤੋਂ ਇਕ ਡਿਗਰੀ ਹੇਠਾਂ ਅਤੇ ਅਨੰਤਨਾਗ ਜ਼ਿਲ੍ਹੇ ਦੇ ਸੈਰ-ਸਪਾਟਾ ਸਥਾਨ ਪਹਿਲਗਾਮ ’ਚ ਸਿਫ਼ਰ ਤੋਂ 2.8 ਡਿਗਰੀ ਸੈਲਸੀਅਸ ਹੇਠਾਂ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨ ਦਿੱਲੀ ’ਚ ਫਾਰਮ-7 ਦੀ ਦੁਰਵਰਤੋਂ ਦੇ ਦੋਸ਼ਾਂ ਦੀ ਜਾਂਚ ਕਰੇ: ਸੁਪਰੀਮ ਕੋਰਟ
NEXT STORY