ਨੈਸ਼ਨਲ ਡੈਸਕ : ਨਵੇਂ ਸਾਲ ਦੇ ਆਉਣ ਨਾਲ ਹੀ ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ, ਜਿਸ ਨਾਲ ਠੰਢ ਦੀ ਰਫ਼ਤਾਰ ਅਚਾਨਕ ਤੇਜ਼ ਹੋ ਗਈ। ਮੌਸਮ ਦੇ ਇਸ ਬਦਲਦੇ ਪੈਟਰਨ ਦੇ ਵਿਚਕਾਰ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਲਈ ਕਈ ਰਾਜਾਂ ਲਈ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਠੰਢ ਦਾ ਪ੍ਰਭਾਵ ਹੋਰ ਵੀ ਗੰਭੀਰ ਹੋ ਸਕਦਾ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਉੱਤਰੀ ਭਾਰਤ 'ਚ ਕੜਾਕੇ ਦੀ ਠੰਢ
IMD ਨੇ ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਸੱਤ ਦਿਨਾਂ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਠੰਢ ਹੋਰ ਵਧੇਗੀ।
ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਖ਼ਤਰਾ
ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵੀ ਅਗਲੇ ਸੱਤ ਦਿਨਾਂ ਲਈ ਕਈ ਇਲਾਕਿਆਂ ਵਿੱਚ ਠੰਢ ਦੀ ਲਹਿਰ ਅਤੇ ਬਰਫ਼ਬਾਰੀ ਲਈ ਅਲਰਟ 'ਤੇ ਹਨ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਠੰਡ ਦਾ ਪ੍ਰਭਾਵ ਬਹੁਤ ਗੰਭੀਰ ਹੋਵੇਗਾ ਅਤੇ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!
ਪੂਰਬੀ ਤੇ ਉੱਤਰ-ਪੂਰਬੀ ਰਾਜਾਂ ਵਿੱਚ ਸੀਤ ਲਹਿਰ ਦਾ ਅਸਰ
ਬਿਹਾਰ, ਝਾਰਖੰਡ, ਓਡੀਸ਼ਾ, ਸਿੱਕਮ ਅਤੇ ਪੱਛਮੀ ਬੰਗਾਲ ਵਿੱਚ ਅਗਲੇ ਸੱਤ ਦਿਨਾਂ ਤੱਕ ਸੀਤ ਲਹਿਰ ਦਾ ਪ੍ਰਭਾਵ ਰਹੇਗਾ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ, ਅਸਾਮ, ਨਾਗਾਲੈਂਡ, ਮਨੀਪੁਰ ਅਤੇ ਤ੍ਰਿਪੁਰਾ ਲਈ ਵੀ ਸੀਤ ਲਹਿਰ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਸਵੇਰ ਦੇ ਸਮੇਂ ਇਨ੍ਹਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੱਧ ਅਤੇ ਦੱਖਣੀ ਭਾਰਤ 'ਤੇ ਵੀ ਅਸਰ
ਆਈਐਮਡੀ ਨੇ ਅਗਲੇ ਸੱਤ ਦਿਨਾਂ ਲਈ ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਲਈ ਠੰਡ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਹੈ। ਇਨ੍ਹਾਂ ਰਾਜਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਠੰਡ ਹੋਣ ਵੱਧਣ ਦੀ ਉਮੀਦ ਹੈ। ਮੌਸਮ ਮਾਹਿਰਾਂ ਦਾ ਸੁਝਾਅ ਹੈ ਕਿ ਲੋਕ ਠੰਡੇ ਮੌਸਮ ਦੌਰਾਨ ਸਹੀ ਸਾਵਧਾਨੀ ਵਰਤਣ, ਗਰਮ ਕੱਪੜੇ ਪਾਉਣ ਅਤੇ ਧੁੰਦ ਅਤੇ ਬਰਫੀਲੇ ਖੇਤਰਾਂ ਵਿੱਚ ਯਾਤਰਾ ਕਰਦੇ ਸਮੇਂ ਸਾਵਧਾਨ ਰਹਿਣ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਹ ਵੀ ਪੜ੍ਹੋ : ਤੂਫ਼ਾਨੀ ਤਾਕਤ ਦਾ ਕਾਮਯਾਬ ਸ਼ਾਹੀ ਨੁਸਖਾ ਕਰ ਲਓ ਨੋਟ, ਪੂਰੀ ਸਰਦੀਆਂ ਆਵੇਗਾ ਕੰਮ
ਸ਼ਰਾਰਤੀ ਮੁੰਡੇ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੰਮ 'ਤੇ ਜਾਂਦੇ ਮਾਪੇ, ਛਾਪਾ ਮਾਰ ਪੁਲਸ ਨੇ ਕੀਤਾ ਰੈਸਕਿਊ
NEXT STORY