ਨੈਸ਼ਨਲ ਡੈਸਕ- ਉੱਤਰ ਭਾਰਤ 'ਚ ਠੰਡ ਲਗਾਤਾਰ ਵੱਧ ਰਹੀ ਹੈ। ਇਸ ਵਿਚਕਾਰ ਮੌਸਮ ਵਿਭਾਗ (IMD) ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਯੈਲੋ ਅਲਰਟ ਦੇ ਨਾਲ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਇਹ ਚਿਤਾਵਨੀ 10 ਦਸੰਬਰ ਤੋਂ 14 ਦਸੰਬਰ ਤਕ ਲਈ ਹੈ। ਦੱਸ ਦੇਈਏ ਕਿ ਸੋਮਵਾਰ ਦੀ ਰਾਤ ਨੂੰ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਤਕ ਡਿੱਗ ਗਿਆ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ।
ਆਉਣ ਵਾਲੇ ਦਿਨਾਂ 'ਚ ਵਧੇਗੀ ਠੰਡ
ਮੌਸਮ ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ 'ਚ ਦਿਨ ਦੇ ਤਾਪਮਾਨ 'ਚ ਵੀ ਗਿਰਾਵਟ ਹੋਣ ਦੀ ਉਮੀਦ ਹੈ। ਆਈ.ਐੱਮ.ਡੀ. ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ, Western Disturbance ਤੋਂ ਬਾਅਦ ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਸ਼ਹਿਰ 'ਚ 14 ਦਸੰਬਰ ਤਕ ਸੀਤ ਲਹਿਰ ਚੱਲੇਗੀ।
ਇਹ ਵੀ ਪੜ੍ਹੋ- ਮੰਗਣੀ ਮਗਰੋਂ ਰੋਜ਼ ਸਹੁਰੇ ਘਰ ਆਉਣ ਲੱਗਾ ਜਵਾਈ, ਫਿਰ ਲਾੜੀ ਤੋਂ ਕਰਵਾਉਣ ਲੱਗਾ ਅਜਿਹਾ ਕੰਮ ਕਿ...
ਸੀਤ ਲਹਿਰ ਦੀ ਸਥਿਤੀ ਨੂੰ 10 ਡਿਗਰੀ ਸੈਲਸੀਅਸਲ ਤੋਂ ਹੇਠਾਂ ਘੱਟੋ-ਘੱਟ ਤਾਪਮਾਨ ਦੇ ਰੂਪ 'ਚ ਦੱਸਿਆ ਗਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ 3 ਦਸੰਬਰ ਨੂੰ ਇਹ 28 ਡਿਗਰੀ ਸੀ। 7 ਅਤੇ 8 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 24.6 ਅਤੇ 22 ਡਿਗਰੀ ਸੀ। ਇਸ ਦਸੰਬਰ ਦੀ ਸ਼ੁਰੂਆਤ 'ਚ ਆਮ ਰੂਪ ਨਾਲ ਗਰਮ ਦਿਨਾਂ ਤੋਂ ਬਾਅਦ ਸੀਤ ਲਹਿਰ ਦੀ ਸਥਿਤੀ ਬਣੀ ਰਹਿਣ ਦੀ ਉਮੀਦ ਹੈ।
ਕਸ਼ਮੀਰ 'ਚ ਵਧੀ ਠੰਡ
ਕਸ਼ਮੀਰ ਘਾਟੀ ਦੇ ਕੁਝ ਹਿੱਸਿਆਂ 'ਚ ਕੜਾਕੇ ਦੀ ਠੰਡ ਪੈ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀਨਗਰ ਅਤੇ ਕਈ ਹੋਰ ਥਾਵਾਂ 'ਤੇ ਆਸਮਾਨ ਸਾਫ ਰਹਿਣ ਨਾਲ ਇਸ ਮੌਸਮ ਦਾ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਦਾ ਤਾਪਮਾਨ ਆਮ ਨਾਲੋਂ 2.7 ਤੋਂ 5.7 ਡਿਗਰੀ ਸੈਲਸੀਅਸ ਘੱਟ ਰਿਹਾ। ਸ਼੍ਰੀਨਗਰ ਸ਼ਹਿਰ 'ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 5.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੋਮਵਾਰ ਦੀ ਰਾਤ ਸ਼ਹਿਰ 'ਚ ਇਸ ਮੌਸਮ ਦੀ ਹੁਣ ਤਕ ਦੀ ਸਭ ਤੋਂ ਠੰਡੀ ਰਾਤ ਸੀ ਅਤੇ ਤਾਪਮਾਨ ਆਮ ਨਾਲੋਂ 4.8 ਡਿਗਰੀ ਸੈਲਸੀਅਸ ਘੱਟ ਸੀ।
ਇਹ ਵੀ ਪੜ੍ਹੋ- ਪਰਦੇਸੋਂ ਅੱਧੀ ਰਾਤ ਸਰਪ੍ਰਾਈਜ਼ ਦੇਣ ਆਇਆ ਪਤੀ, ਅੱਗੋਂ ਪਤਨੀ ਨੂੰ ਬਿਸਤਰੇ 'ਚ ਹੋਰ ਬੰਦੇ ਨਾਲ ਵੇਖ ਰਹਿ ਗਿਆ ਦੰਗ
ਸੂਰਤ ਦੇ ਕੱਪੜਾ ਉਦਯੋਗ ਦੀ ਹਾਲਤ ਖਰਾਬ, ਬੰਗਲਾਦੇਸ਼ ’ਚ ਫਸੇ 550 ਕਰੋੜ ਰੁਪਏ
NEXT STORY