ਯੂਪੀ : ਗਰਮੀਆਂ ਅਤੇ ਬਰਸਾਤ ਦੇ ਮੌਸਮ ਤੋਂ ਬਾਅਦ ਹੁਣ ਸਰਦੀਆਂ ਯਾਨੀ ਠੰਡ ਪੈਣ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। 10 ਅਕਤੂਬਰ ਨੂੰ ਉੱਤਰ ਪ੍ਰਦੇਸ਼ ਵਿਚ ਮਾਨਸੂਨ ਖ਼ਤਮ ਹੋ ਗਿਆ, ਜਿਸ ਕਾਰਨ ਉਕਤ ਸਥਾਨ ਦੇ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲਿਆ। ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਲੋਕਾਂ ਨੂੰ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਜਿਹੀ ਮਹਿਸੂਸ ਹੋਣ ਲੱਗੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇੱਕ ਵੱਡਾ ਅਪਡੇਟ ਜਾਰੀ ਕੀਤਾ ਹੈ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਦੱਸ ਦੇਈਏ ਕਿ ਮੌਸਮ ਵਿਭਾਗ ਦੇ ਮੁਤਾਬਕ ਅੱਜ ਤੋਂ 12 ਅਕਤੂਬਰ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਸੂਬੇ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਪਹਾੜਾਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਣਾ ਸ਼ੁਰੂ ਹੋ ਗਿਆ। ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਮਾਨਸੂਨ ਦੀ ਬਾਰਿਸ਼ ਹੋਈ ਹੈ, ਜਿਸ ਨਾਲ ਮੌਸਮ ਵਿੱਚ ਕਾਫ਼ੀ ਬਦਲਾਅ ਆਇਆ ਹੈ ਅਤੇ ਭਿਆਨਕ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੇ ਇਸ ਨਾਲ ਰਾਹਤ ਦਾ ਸਾਹ ਲਿਆ ਹੈ।
ਪੜ੍ਹੋ ਇਹ ਵੀ : ਵਾਹ! ਦੀਵਾਲੀ ਮੌਕੇ ਇਸ ਕੰਪਨੀ ਨੇ ਆਪਣੇ ਮੁਲਾਜ਼ਮਾਂ ਨੂੰ ਦਿੱਤੀ 9 ਦਿਨਾਂ ਦੀ ਛੁੱਟੀ
ਇਸ ਦੌਰਾਨ ਤਾਪਮਾਨ ਵਿੱਚ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ ਉੱਤਰ ਪ੍ਰਦੇਸ਼ ਵਿੱਚ ਸਰਦੀਆਂ ਦੋ ਪੜਾਵਾਂ ਵਿੱਚ ਸ਼ੁਰੂ ਹੋਣਗੀਆਂ। ਪਹਿਲਾਂ, ਇੱਕ ਹਲਕੀ ਸੀਤ ਲਹਿਰ ਰਾਜ ਵਿੱਚ ਆਵੇਗੀ। 15 ਅਕਤੂਬਰ ਤੱਕ ਜਾਂ ਦੀਵਾਲੀ ਦੇ ਆਸ-ਪਾਸ, ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ "ਹਨੇਰੀ ਠੰਡ" ਦਾ ਦੌਰ ਸ਼ੁਰੂ ਹੋ ਜਾਵੇਗਾ। ਇਸਦਾ ਮਤਲਬ ਹੈ ਕਿ ਸਵੇਰੇ ਅਤੇ ਰਾਤ ਨੂੰ ਥੋੜ੍ਹੀ ਜਿਹੀ ਠੰਢ ਮਹਿਸੂਸ ਕੀਤੀ ਜਾਵੇਗੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਤੱਕ ਜਾਂ ਹੇਠਾਂ ਡਿੱਗ ਸਕਦਾ ਹੈ।
ਪੜ੍ਹੋ ਇਹ ਵੀ : ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਚਾਂਦੀ ਨੇ ਕਰਵਾ 'ਤੀ ਤੋਬਾ-ਤੋਬਾ, 1.74 ਲੱਖ ਪ੍ਰਤੀ ਕਿੱਲੋ ਹੋਈ ਕੀਮਤ
ਮੌਸਮ ਵਿਭਾਗ ਦੇ ਅਨੁਸਾਰ, ਅਕਤੂਬਰ ਦੇ ਅੰਤ ਤੱਕ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਨਵੰਬਰ ਦੇ ਸ਼ੁਰੂ ਵਿੱਚ ਇੱਕ ਮਹੱਤਵਪੂਰਨ ਠੰਡ ਆਵੇਗੀ। ਵਿਭਾਗ ਦਾ ਅਨੁਮਾਨ ਹੈ ਕਿ ਲਾ ਨੀਨਾ (La Nina) ਦੀ ਸਥਿਤੀ ਬਣਨ ਦੀ ਸੰਭਾਵਨਾ ਹੈ, ਜਿਸ ਦਾ ਅਸਰ ਠੰਡ ਦੀ ਤੀਬਰਤਾ 'ਤੇ ਪੈ ਸਕਦਾ ਹੈ। ਲਾ ਨੀਨਾ ਦੀ ਸਥਿਤੀ ਅਕਸਰ ਉੱਤਰੀ ਭਾਰਤ ਵਿੱਚ ਸਰਦੀਆਂ ਨੂੰ ਹੋਰ ਜ਼ਿਆਦਾ ਲੰਮਾ ਕਰਦੀ ਹੈ। ਇਸ ਨਾਲ ਦਸੰਬਰ ਅਤੇ ਫਿਰ ਜਨਵਰੀ ਵਿੱਚ ਠੰਢੀਆਂ ਲਹਿਰਾਂ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਹਨਾਂ 2 ਮਹੀਨਿਆਂ ਵਿਚ ਬਹੁਤ ਜ਼ਿਆਦਾ ਕੜਾਕੇ ਦੀ ਠੰਡ ਪੈਂਦੀ ਹੈ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਵੇਰੇ-ਸਵੇਰੇ ਪੁਲਸ ਨੇ ਕਰ 'ਤਾ ਵੱਡਾ Encounter ! 2 ਸ਼ਾਰਪਸ਼ੂਟਰ ਜ਼ਖਮੀ, ਪੰਜਾਬ ਨਾਲ ਸਬੰਧ ਹਨ ਦੋਵੇਂ
NEXT STORY