ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦਾ ਸਮੂਹਿਕ ਅਸਤੀਫਾ ਜਾਇਜ਼ ਨਹੀਂ ਹੈ ਅਤੇ ਇਹ ਸੇਵਾ ਨਿਯਮਾਂ ਦੇ ਅਨੁਸਾਰ ਵਿਅਕਤੀਗਤ ਤੌਰ 'ਤੇ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ। ਕੋਲਕਾਤਾ ਦੇ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਨਿਆਂ ਦੀ ਮੰਗ ਕਰਦੇ ਹੋਏ ਰਾਜ ਦੇ ਸਰਕਾਰੀ ਹਸਪਤਾਲਾਂ ਦੇ ਕਈ ਡਾਕਟਰਾਂ ਨੇ ਸਰਕਾਰ ਨੂੰ ਸਮੂਹਿਕ ਤੌਰ 'ਤੇ ਦਸਤਖ਼ਤ ਕੀਤੇ ਇੱਕ "ਅਸਤੀਫਾ ਪੱਤਰ" ਸੌਂਪਿਆ ਹੈ।
ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਮੁੱਖ ਸਲਾਹਕਾਰ ਅਲਪਨ ਬੰਦੋਪਾਧਿਆਏ ਨੇ ਇੱਥੇ ਰਾਜ ਸਕੱਤਰੇਤ 'ਨਬੰਨਾ' ਵਿਖੇ ਪੱਤਰਕਾਰਾਂ ਨੂੰ ਕਿਹਾ, "ਜਦੋਂ ਤੱਕ ਕੋਈ ਕਰਮਚਾਰੀ ਸੇਵਾ ਨਿਯਮਾਂ ਦੇ ਅਨੁਸਾਰ ਨਿੱਜੀ ਤੌਰ 'ਤੇ ਆਪਣਾ ਅਸਤੀਫਾ ਨਹੀਂ ਭੇਜਦਾ, ਉਦੋਂ ਤੱਕ ਇਹ ਅਸਤੀਫਾ ਪੱਤਰ ਨਹੀਂ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਡਾਕਟਰਾਂ ਵੱਲੋਂ ਭੇਜੇ ਗਏ ਪੱਤਰ ਵਿੱਚ ਸਿਰਫ਼ ਸਮੂਹਿਕ ਦਸਤਖ਼ਤ ਹਨ ਅਤੇ ਇਸ ਵਿੱਚ ਕਿਸੇ ਵਿਸ਼ੇਸ਼ ਮੁੱਦੇ ’ਤੇ ਚਰਚਾ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ
ਇਸ ਹਫ਼ਤੇ ਦੇ ਸ਼ੁਰੂ ਵਿਚ ਆਰ.ਜੀ. ਕਾਰ ਮੈਡੀਕਲ ਕਾਲਜ ਦੇ ਸੀਨੀਅਰ ਡਾਕਟਰਾਂ ਦੇ ਇੱਕ ਸਮੂਹ ਨੇ ਆਪਣੇ ਪ੍ਰਦਰਸ਼ਨਕਾਰੀ ਜੂਨੀਅਰ ਸਾਥੀਆਂ ਦੇ ਨਾਲ ਇੱਕਮੁੱਠਤਾ ਵਿੱਚ ਸਮੂਹਿਕ ਤੌਰ 'ਤੇ ਹਸਤਾਖ਼ਰ "ਅਸਤੀਫਾ ਪੱਤਰ" ਭੇਜਿਆ ਸੀ। ਇਸ ਤੋਂ ਬਾਅਦ ਹੋਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਵੀ ਇਸੇ ਤਰ੍ਹਾਂ ਦੇ ਪੱਤਰ ਭੇਜੇ। ਸੂਬੇ ਦੇ ਕਈ ਸਰਕਾਰੀ ਹਸਪਤਾਲਾਂ ਦੇ ਜੂਨੀਅਰ ਡਾਕਟਰ ਆਪਣੇ ਸਾਥੀ ਲਈ ਇਨਸਾਫ਼, ਰਾਜ ਦੇ ਸਿਹਤ ਸਕੱਤਰ ਦੇ ਅਸਤੀਫ਼ੇ ਅਤੇ ਕੰਮ ਵਾਲੀ ਥਾਂ 'ਤੇ ਸੁਰੱਖਿਆ ਵਧਾਉਣ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਹਨ।
ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨੇ ਬੰਗਲਾਦੇਸ਼ 'ਚ ਮੰਦਰ 'ਚ ਚੋਰੀ, ਪੰਡਾਲ 'ਤੇ ਹਮਲੇ ਦੀ ਕੀਤੀ ਨਿੰਦਾ
NEXT STORY