ਪੁਣੇ- ਪੁਣੇ ਦੇ ਇਕ ਕਾਲਜ ਦੇ ਹੋਸਟਲ 'ਚ 21 ਸਾਲਾ ਮੈਡੀਕਲ ਦੀ ਵਿਦਿਆਰਥਣ ਨੇ ਆਪਣੇ ਕਮਰੇ 'ਚ ਖੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਵਿਦਿਆਰਥਣ ਮੰਗਲਵਾਰ ਦੇਰ ਰਾਤ ਫਾਂਸੀ ਨਾਲ ਲਟਕਦੀ ਮਿਲੀ। ਮੌਕੇ ਤੋਂ ਇਕ ਨੋਟ ਮਿਲਿਆ ਹੈ ਜਿਸ 'ਚ ਉਸ ਨੇ ਲਿਖਿਆ ਹੈ ਕਿ ਉਸ ਦਾ ਮਾਨਸਿਕ ਇਲਾਜ ਚੱਲ ਰਿਹਾ ਸੀ ਅਤੇ ਉਹ ਅੱਗੇ ਪੜ੍ਹਾਈ ਕਰਨਾ ਚਾਹੁੰਦੀ ਸੀ। ਪੁਲਸ ਨੇ ਦੱਸਿਆ ਕਿ ਵਿਦਿਆਰਥਣ ਰਾਜਸਥਾਨ ਦੀ ਰਹਿਣ ਵਾਲੀ ਸੀ ਅਤੇ ਇੱਥੇ ਸਰਕਾਰੀ ਬੀਜੇ ਮੈਡੀਕਲ ਕਾਲਜ 'ਚ ਐੱਮਬੀਬੀਐੱਸ ਦੀ ਦੂਜੇ ਸਾਲ ਦੀ ਵਿਦਿਆਰਥਣ ਸੀ। ਬੰਡਗਾਰਡਨ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਹ ਹੋਸਟਲ ਦੇ ਇਕ ਕਮਰੇ 'ਚ 2 ਹੋਰ ਵਿਦਿਆਰਥਣਾਂ ਨਾਲ ਰਹਿ ਰਹੀ ਸੀ।
ਉਨ੍ਹਾਂ ਕਿਹਾ,''ਜਦੋਂ ਉਹ ਦੇਰ ਸ਼ਾਮ ਤੱਕ ਆਪਣੇ ਕਮਰੇ 'ਚ ਵਾਪਸ ਨਹੀਂ ਆਈ ਤਾਂ ਉਸ ਦੇ ਨਾਲ ਇਕ ਹੀ ਕਮਰੇ 'ਚ ਰਹਿਣ ਵਾਲੀਆਂ ਹੋਰ ਕੁੜੀਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਪੁਲਸ ਥਾਣੇ 'ਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਇਸ ਵਿਚ ਹੋਸਟਲ ਦੀ ਇਕ ਹੋਰ ਵਿਦਿਆਰਥਣ ਨੇ ਉਸ ਨੂੰ ਕੰਪਲੈਕਸ ਦੇ ਦੂਜੇ ਕਮਰੇ 'ਚ ਫਾਹੇ ਨਾਲ ਲਟਕੇ ਦੇਖ ਕੇ ਹੋਸਟਲ ਅਧਿਕਾਰੀਆਂ ਅਤੇ ਪੁਲਸ ਨੂੰ ਸੂਚਨਾ ਦਿੱਤੀ।'' ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦਾ ਸਕੂਲ ਦੇ ਦਿਨਾਂ ਤੋਂ ਮਾਨਸਿਕ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੱਸਿਆ,''ਸਾਨੂੰ ਹਾਦਸੇ ਵਾਲੀ ਜਗ੍ਹਾ 'ਤੇ ਇਕ ਨੋਟ ਮਿਲਿਆ ਹੈ, ਜਿਸ 'ਚ ਉਸ ਨੇ ਲਿਖਿਆ ਹੈ ਕਿ ਉਹ ਮਾਨਸਿਕ ਇਲਾਜ ਕਰਵਾ ਰਹੀ ਸੀ ਅਤੇ ਇਹ ਵੀ ਲਿਖਿਆ ਹੈ ਕਿ ਉਹ ਅੱਗੇ ਦੀ ਪੜ੍ਹਾਈ ਵੀ ਕਰਨਾ ਚਾਹੁੰਦੀ ਸੀ।'' ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥਣ ਨੇ ਨੋਟ 'ਚ ਇਸ ਕਦਮ ਲਈ ਕਿਸੇ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਕਿਹਾ,''ਉਸ ਦੇ ਮਾਤਾ-ਪਿਤਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਲੋਕ ਸਭਾ 'ਚ ਪਾਸ ਹੋਇਆ ਮਰਚੈਂਟ ਸ਼ਿਪਿੰਗ ਬਿੱਲ
NEXT STORY