ਨੈਸ਼ਨਲ ਡੈਸਕ- ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ 'ਚ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਦਾ ਮਾਮਲਾ ਹਾਲੇ ਨਿਬੜਿਆ ਨਹੀਂ ਸੀ ਕਿ ਉੱਥੋਂ ਹੀ ਇਕ ਹੋਰ ਸ਼ਰਮਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਲਾਅ ਕਾਲਜ 'ਚ ਇਕ ਵਿਦਿਆਰਥਣ ਨੂੰ 3 ਨੌਜਵਾਨਾਂ ਨੇ ਹਵਸ ਦਾ ਸ਼ਿਕਾਰ ਬਣਾਇਆ। ਮੁਲਜ਼ਮਾਂ 'ਚੋਂ 2 ਉਸ ਦੇ ਸੀਨੀਅਰ ਵਿਦਿਆਰਥੀ ਸਨ, ਜਦਕਿ 1 ਮੁਲਜ਼ਮ ਕਾਲਜ 'ਚੋਂ ਪਾਸ ਆਊਟ ਹੋ ਚੁੱਕਾ ਨੌਜਵਾਨ ਸੀ।
ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ 25 ਜੂਨ ਨੂੰ ਵਾਪਰੀ, ਜਦੋਂ ਉਕਤ ਵਿਦਿਆਰਥਣ ਕਾਲਜ ਗਈ ਸੀ। ਉਸ ਨੂੰ ਇਹ ਤਿੰਨੋਂ ਮੁਲਜ਼ਮ ਆਪਣੇ ਨਾਲ ਕਾਲਜ ਦੇ ਹੀ ਇਕ ਕਮਰੇ 'ਚ ਲੈ ਗਏ ਤੇ ਉਸ ਨਾਲ ਗੰਦੀ ਕਰਤੂਤ ਕੀਤੀ। ਇਸ ਮਗਰੋਂ ਵਿਦਿਆਰਥਣ ਨੇ ਕਸਬਾ ਪੁਲਸ ਸਟੇਸ਼ਨ 'ਚ ਇਕ ਸ਼ਿਕਾਇਤ ਦਰਜ ਕਰਵਾਈ, ਜਿਸ 'ਚ ਉਸ ਨੇ ਤਿੰਨਾਂ ਮੁਲਜ਼ਮਾਂ ਦੀ ਜਾਣਕਾਰੀ ਦਿੱਤੀ। ਇਸ ਮਗਰੋਂ ਪੁਲਸ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- 'ਜੈ ਹਿੰਦ, ਜੈ ਭਾਰਤ !', ISS ਪਹੁੰਚਦਿਆਂ ਹੀ ਸ਼ੁਭਾਂਸ਼ੂ ਨੇ ਦੇਸ਼ ਵਾਸੀਆਂ ਦੇ ਨਾਂ ਹਿੰਦੀ 'ਚ ਭੇਜਿਆ 'ਖ਼ਾਸ' ਸੰਦੇਸ਼
ਪੁਲਸ ਅਧਿਕਾਰੀਆਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲਾ ਹਾਲੇ ਸ਼ੁਰੂਆਤੀ ਪੜਾਅ 'ਚ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਫਿਲਹਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਪੀੜਤ ਵਿਦਿਆਰਥਣ ਦੇ ਮੈਡੀਕਲ ਟੈਸਟ ਵੀ ਕਰਵਾਏ ਜਾ ਰਹੇ ਹਨ, ਜਿਸ ਮਗਰੋਂ ਮਾਮਲੇ 'ਚ ਅਗਲਾ ਫ਼ੈਸਲਾ ਲਿਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣਾ ਦੋਵਾਂ ਦੇਸ਼ਾਂ ਦੇ ਹਿੱਤ 'ਚ ਹੈ', ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਵੱਡਾ ਸੰਦੇਸ਼
NEXT STORY