ਚੰਡੀਗੜ੍ਹ—ਕੋਰੋਨਾਵਾਇਰਸ ਦੀ ਦਹਿਸ਼ਤ ਦੇ ਕਾਰਨ ਹਰਿਆਣਾ ਸਰਕਾਰ ਨੇ ਪਹਿਲਾਂ ਜਿੱਥੇ ਸੂਬੇ ’ਚ ਮਹਾਮਾਰੀ ਦਾ ਐਲਾਨ ਕਰ ਦਿੱਤਾ ਸੀ। ਉੱਥੇ ਹੁਣ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਹੋਇਆ ਸੂਬੇ ਦੇ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਕਾਲਜ 31 ਮਾਰਚ ਤੱਕ ਬੰਦ ਕਰ ਦਿੱਤੇ ਹਨ। 13 ਮਾਰਚ ਨੂੰ ਹਰਿਆਣਾ ਹਾਇਰ ਐਜੂਕੇਸ਼ਨ ਵਿਭਾਗ ਵੱਲੋਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਪੰਜ ਜ਼ਿਲਿਆਂ ਰੋਹਤਕ, ਝੱਜਰ, ਸੋਨੀਪਤ, ਗੁਰੂਗ੍ਰਾਮ ਅਤੇ ਫਰੀਦਾਬਾਦ ’ਚ 31 ਮਾਰਚ ਤੱਕ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਜਾਰੀ ਰਹਿਣਗੀਆਂ। ਸਕੂਲ ਸਟਾਫ ਵੀ ਨਿਯਮਿਤ ਸਕੂਲ ’ਚ ਮੌਜੂਦ ਰਹੇਗਾ।
ਦੱਸਣਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾਵਾਇਰਸ ਨੂੰ ਮਹਾਮਾਰੀ ਐਲਾਨ ਕਰਨ ਤੋਂ ਬਾਅਦ ਹਰਿਆਣਾ ਨੇ ਵੀ ਇਸ ਨੂੰ ਸੂਬੇ ’ਚ ਮਹਾਮਾਰੀ ਐਲਾਨ ਕਰ ਦਿੱਤਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ’ਚ ਕੋਰੋਨਾਵਾਇਰਸ ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਹੁਣ ਤੱਕ ਪੋਜ਼ੀਟਿਵ ਮਾਮਲਿਆਂ ਦੀ ਗਿਣਤੀ 77 ਤੱਕ ਪਹੁੰਚ ਗਈ ਹੈ।
ਸਿੰਧੀਆ ਨੇ ਰਾਜ ਸਭਾ ਚੋਣਾਂ ਲਈ ਭਾਜਪਾ ਉਮੀਦਵਾਰ ਦੇ ਤੌਰ 'ਤੇ ਭਰਿਆ ਨਾਮਜ਼ਦਗੀ ਪੱਤਰ
NEXT STORY