ਨੈਸ਼ਨਲ ਡੈਸਕ- ਕਰਨਲ ਸੋਫੀਆ ਕੁਰੈਸ਼ੀ 'ਤੇ ਵਿਵਾਦਿਤ ਬਿਆਨ ਦੇਣ 'ਤੇ ਮੱਧ ਪ੍ਰਦੇਸ਼ ਦੇ ਕੈਬਨਿਟ ਮੰਤਰੀ ਵਿਜੇ ਸ਼ਾਹ 'ਤੇ ਹਾਈ ਕੋਰਟ ਸਖ਼ਤ ਹੋ ਗਿਆ ਹੈ। ਜਬਲਪੁਰ ਹਾਈ ਕੋਰਟ ਨੇ ਵਿਜੇ ਸ਼ਾਹ 'ਤੇ FIR ਦਰਜ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ FIR ਦਰਜ ਕਰਨ ਨੂੰ ਲੈ ਕੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਹਰ ਹਾਲ ਵਿਚ ਇਸ ਮਾਮਲੇ 'ਤੇ FIR ਦਰਜ ਹੋਣੀ ਚਾਹੀਦੀ ਹੈ। ਹਾਈ ਕੋਰਟ ਵਿਚ ਜਸਟਿਸ ਅਤੁਲ ਸ਼੍ਰੀਧਰਨ ਦੀ ਡਿਵੀਜ਼ਨ ਬੈਂਚ ਨੇ ਕਿਹਾ ਹੈ ਕਿ ਵਿਜੇ ਸ਼ਾਹ 'ਤੇ FIR ਤੁਰੰਤ ਦਰਜ ਹੋਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਕੱਲ ਸਵੇਰੇ ਸਭ ਤੋਂ ਪਹਿਲਾਂ ਇਸ ਮਾਮਲੇ 'ਤੇ ਅਗਲੀ ਸੁਣਵਾਈ ਕਰਾਂਗੇ।
ਇਹ ਵੀ ਪੜ੍ਹੋ- ਭਾਜਪਾ ਆਗੂ ਨੇ ਕਰਨਲ ਸੋਫੀਆ ’ਤੇ ਕੀਤੀ ਇਤਰਾਜ਼ਯੋਗ ਟਿੱਪਣੀ, ਬਾਅਦ ’ਚ ਦਿੱਤੀ ਸਫਾਈ
ਦਰਅਸਲ ਕੈਬਨਿਟ ਮੰਤਰੀ ਵਿਜੇ ਸ਼ਾਹ ਨੇ ਕਰਨਲ ਸੋਫੀਆ ਕੁਰੈਸ਼ੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਇਸ ਵਿਵਾਦ ਨੂੰ ਲੈ ਕੇ ਪੂਰੇ ਦੇਸ਼ ਵਿਚ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਸਮੇਤ ਤਮਾਮ ਪਾਰਟੀਆਂ ਦੇ ਮੰਤਰੀ ਵਿਜੇ ਸ਼ਾਹ 'ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਹਾਲਾਂਕਿ ਵਿਜੇ ਸ਼ਾਹ ਨੇ ਆਪਣੇ ਬਿਆਨ ਲਈ ਮੁਆਫ਼ੀ ਮੰਗ ਲਈ ਸੀ ਪਰ ਫਿਰ ਵੀ ਇਹ ਮਾਮਲਾ ਭੱਖਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਹਵਾਈ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਬੋਲੋ ਇਹ ਸ਼ਬਦ, ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
ਦਰਅਸਲ ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀ ਵਿਜੇ ਸ਼ਾਹ ਨੇ ਕਥਿਤ ਤੌਰ ’ਤੇ ਉਸ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਹੈ, ਜਿਸ ਨੇ ‘ਆਪਰੇਸ਼ਨ ਸਿੰਧੂਰ’ ਬਾਰੇ ਜਾਣਕਾਰੀ ਦਿੱਤੀ ਸੀ। ਵਿਜੇ ਨੇ ਕਥਿਤ ਤੌਰ ’ਤੇ ਸੋਫੀਆ ਕੁਰੈਸ਼ੀ ਨੂੰ ‘ਅੱਤਵਾਦੀਆਂ ਦੀ ਭੈਣ’ ਕਿਹਾ ਸੀ। ਜਦੋਂ ਉਨ੍ਹਾਂ ਦੀ ਟਿੱਪਣੀ ਵਾਲਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਤੇ ਉਨ੍ਹਾਂ ਦੀ ਆਲੋਚਨਾ ਹੋਣ ਲੱਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਕਿਸਤਾਨ ਨੂੰ ਤੁਰਕੀ ਡਰੋਨਾਂ 'ਤੇ ਭਰੋਸਾ ਲੈ ਡੁੱਬਿਆ! ਭਾਰਤ ਨੇ ਦਿਖਾਈ ਤਾਕਤ
NEXT STORY