ਨਵੀਂ ਦਿੱਲੀ- ਉੱਤਰੀ ਦਿੱਲੀ ਦੇ ਹੋਲਾਂਬੀ ਖੁਰਦ ਇਲਾਕੇ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਟਾਂ ਦਾ ਇੱਕ ਪੁਰਾਣਾ ਖੰਭਾ ਡਿੱਗਣ ਕਾਰਨ 6 ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਹਾਦਸਾ ਸ਼ਨੀਵਾਰ ਨੂੰ ਨਰੇਲਾ ਇੰਡਸਟਰੀਅਲ ਏਰੀਆ ਦੇ ਮੈਟਰੋ ਵਿਹਾਰ ਵਿੱਚ ਵਾਪਰਿਆ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਇੱਕ ਬੱਚੀ ਦੇ ਨਾਲੇ ਵਿੱਚ ਡਿੱਗਣ ਦੀ ਸੂਚਨਾ ਮਿਲੀ ਸੀ। ਪੁਲਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਤਾਂ ਬੱਚੀ ਇੱਕ ਢਕੇ ਹੋਏ ਸੈਪਟਿਕ ਟੈਂਕ ਦੇ ਉੱਪਰ ਬੇਹੋਸ਼ ਪਈ ਮਿਲੀ। ਉਸ ਨੂੰ ਤੁਰੰਤ ਸੱਤਿਆਵਾਦੀ ਰਾਜਾ ਹਰੀਸ਼ਚੰਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ਵਿੱਚ ਲਾਸ਼ ਨੂੰ ਪੋਸਟਮਾਰਟਮ ਲਈ ਬਾਬੂ ਜਗਜੀਵਨ ਰਾਮ ਮੈਮੋਰੀਅਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ।
ਇਹ ਵੀ ਪੜ੍ਹੋ- ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ, ਮਸਕ ਨੇ ਜਤਾਈ ਚਿੰਤਾ
ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਿਆ ਕਿ ਬੱਚੀ ਇੱਟਾਂ ਦੇ ਇੱਕ ਖੰਭੇ ਨਾਲ ਬੱਝੀ ਰੱਸੀ ਦੇ ਝੂਲੇ 'ਤੇ ਖੇਡ ਰਹੀ ਸੀ। ਇਸ ਰੱਸੀ ਦਾ ਦੂਜਾ ਸਿਰਾ ਨੇੜੇ ਦੀ ਇੱਕ ਕੰਧ 'ਤੇ ਲੱਗੀ ਲੋਹੇ ਦੀ ਗ੍ਰਿਲ ਨਾਲ ਬੰਨ੍ਹਿਆ ਹੋਇਆ ਸੀ। ਜਦੋਂ ਬੱਚੀ ਝੂਲਾ ਝੂਲ ਰਹੀ ਸੀ, ਤਾਂ ਖਸਤਾ ਹਾਲਤ ਵਿੱਚ ਹੋਣ ਕਾਰਨ ਉਹ ਕਮਜ਼ੋਰ ਖੰਭਾ ਅਚਾਨਕ ਟੁੱਟ ਕੇ ਬੱਚੀ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਲੱਗੀਆਂ ਗੰਭੀਰ ਸੱਟਾਂ ਕਾਰਨ ਉਸ ਦੀ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਖੰਭਾ ਕਾਫ਼ੀ ਪੁਰਾਣਾ ਅਤੇ ਅਸਥਿਰ ਸੀ, ਜੋ ਸ਼ਾਇਦ ਝੂਲੇ ਦਾ ਭਾਰ ਬਰਦਾਸ਼ਤ ਨਹੀਂ ਕਰ ਸਕਿਆ। ਘਟਨਾ ਤੋਂ ਬਾਅਦ ਸਥਾਨਕ ਲੋਕ ਉੱਥੇ ਇਕੱਠੇ ਹੋ ਗਏ ਸਨ। ਪੁਲਸ ਨੇ ਇਲਾਕੇ ਦਾ ਮੁਆਇਨਾ ਕਰਕੇ ਪਰਿਵਾਰਕ ਮੈਂਬਰਾਂ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਖੰਭਾ ਡਿੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ 'ਚ ਸੱਦ ਕੇ ਮਾਰ'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
INDIA ਗਠਜੋੜ ਦੀ ਭਲਕੇ ਦਿੱਲੀ 'ਚ ਅਹਿਮ ਹੋਵੇਗੀ ਬੈਠਕ, 23 ਪਾਰਟੀਆਂ ਹੋਣਗੀਆਂ ਸ਼ਾਮਲ
NEXT STORY