ਨਵੀਂ ਦਿੱਲੀ (ਏਜੰਸੀ)- ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਨੀਤੀ ਆਯੋਗ ਦੇ ਸਾਬਕਾ ਮੈਂਬਰ ਰਮੇਸ਼ ਚੰਦ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕੀਤੀ, ਜੋ ਗੰਨਾ ਕਿਸਾਨਾਂ, ਵਿਸ਼ੇਸ਼ ਤੌਰ ’ਤੇ ਕਰਨਾਟਕ ਅਤੇ ਮਹਾਰਾਸ਼ਟਰ ਦੇ ਖੇਤੀਬਾੜੀ ਕਰਨ ਵਾਲਿਆਂ ਦੀਆਂ ਮੰਗਾਂ ’ਤੇ ਵਿਚਾਰ ਕਰੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਪਾਅ ਸੁਝਾਏਗੀ। ਖ਼ੁਰਾਕ ਮੰਤਰਾਲਾ ਵੱਲੋਂ ਜਾਰੀ ਬਿਆਨ ਅਨੁਸਾਰ, ਇਹ ਕਦਮ ਦੋਵਾਂ ਸੂਬਿਆਂ ਦੇ ਗੰਨਾ ਕਿਸਾਨਾਂ ਦੇ ਪ੍ਰਤੀਨਿਧੀਆਂ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਵਿਚਾਲੇ ਹੋਈ ਬੈਠਕ ਤੋਂ ਬਾਅਦ ਚੁੱਕਿਆ ਗਿਆ ਹੈ।
ਦੋਵਾਂ ਮੰਤਰੀਆਂ ਨੇ 12 ਅਕਤੂਬਰ ਨੂੰ ਪੂਸਾ ਕੰਪਲੈਕਸ ਵਿਚ ਗੰਨਾ ਉਤਪਾਦਕ ਇਨ੍ਹਾਂ ਦੋਵਾਂ ਪ੍ਰਮੁੱਖ ਸੂਬੇ ਦੇ ਕਿਸਾਨਾਂ ਦੇ ਵਫ਼ਦ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਸੀ। ਬੈਠਕ ਵਿਚ ਵੱਖ-ਵੱਖ ਜਥੇਬੰਦੀਆਂ ਦੇ ਲੱਗਭਗ 80 ਤੋਂ 90 ਕਿਸਾਨ ਅਤੇ ਸੂਬਾ ਸਰਕਾਰਾਂ ਦੇ ਮੰਤਰੀ ਸ਼ਾਮਲ ਹੋਏ ਸਨ। ਕਿਸਾਨਾਂ ਨੇ ਉਤਪਾਦਨ ਲਾਗਤ ਵਧਣ ਦਾ ਹਵਾਲਾ ਦਿੰਦੇ ਹੋਏ ਗੰਨੇ ਦਾ ਸਮਰਥਨ ਮੁੱਲ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੀਨੀ ਦੇ ਘੱਟੋ-ਘੱਟ ਵਿਕਰੀ ਮੁੱਲ ਨੂੰ ਵੀ ਮੌਜੂਦਾ 31 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿਲੋਗ੍ਰਾਮ ਕਰਨ ਦੀ ਮੰਗ ਕੀਤੀ ਹੈ।
ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ ਪ੍ਰਸ਼ਾਸਨ ਨੇ ਕਰ 'ਤਾ ਵੱਡਾ ਐਕਸ਼ਨ
NEXT STORY