ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਨੇ ਕੋਰੋਨਾ ਵਾਇਰਸ ਤੋਂ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੇ ਜਾਣ ਦੀ ਸਿਫਾਰਸ਼ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ। ਕਾਂਗਰਸ ਨੇ ਕਿਹਾ ਕਿ ਇਹ ਦੁਖੀ ਪਰਿਵਾਰਾਂ ਨਾਲ ਭੱਦਾ ਮਜ਼ਾਕ ਹੈ ਅਤੇ ਸਰਕਾਰ ਦੇ ਹੰਕਾਰ ਅਤੇ ਅਸੰਵੇਦਨਸ਼ੀਲਤਾ ਦਾ ਸਬੂਤ ਹੈ। ਪਾਰਟੀ ਬੁਲਾਰੇ ਸੁਪਿ੍ਰਆ ਸ਼੍ਰੀਨੇਤ ਨੇ ਕੇਂਦਰ ਨੂੰ ਇਹ ਅਪੀਲ ਕੀਤੀ ਹੈ ਕਿ ਕੋਵਿਡ ਨਾਲ ਮੌਤਾਂ ਦਾ ਸਹੀ ਅੰਕੜਾ ਦਾ ਪਤਾ ਲਾਉਣ ਲਈ ਫਿਰ ਤੋਂ ਸਰਵੇ ਕਰਵਾਇਆ ਜਾਵੇ ਅਤੇ ਸਬੰਧਤ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਸ਼ਟਰੀ ਆਫ਼ਤ ਅਥਾਰਟੀ ਨੇ ਕੋਵਿਡ-19 ਨਾਲ ਜਾਨ ਗੁਆ ਚੁੱਕੇ ਲੋਕਾਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਸਿਫਾਰਸ਼ ਕੀਤੀ ਹੈ। ਕੇਂਦਰ ਨੇ ਕਿਹਾ ਕਿ ਕੋਵਿਡ-19 ਰਾਹਤ ਕੰਮ ਵਿਚ ਸ਼ਾਮਲ ਰਹਿਣ ਜਾਂ ਮਹਾਮਾਰੀ ਨਾਲ ਨਜਿੱਠਣ ਲਈ ਤਿਆਰੀਆਂ ਨਾਲ ਜੁੜੀਆਂ ਗਤੀਵਿਧੀਆਂ ’ਚ ਸ਼ਾਮਲ ਰਹਿਣ ਦੇ ਚੱਲਦੇ ਲਾਗ ਤੋਂ ਜਾਨ ਗੁਆਉਣ ਵਾਲਿਆਂ ਦੇ ਪਰਿਵਾਰ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।
ਸੁਪਿ੍ਰਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਢੋਂਗ ਦਾ ਇਕ ਵਾਰ ਫਿਰ ਪਰਦਾਫ਼ਾਸ਼ ਹੋ ਚੁੱਕਾ ਹੈ। ਪਹਿਲਾਂ ਤਾਂ ਸਰਕਾਰ ਦੀ ਅਸਫ਼ਲਤਾ ਦੇ ਚੱਲਦੇ ਲੱਖਾਂ ਲੋਕਾਂ ਦੀ ਕੋਰੋਨਾ ਕਾਲ ਵਿਚ ਜਾਨ ਚੱਲੀ ਗਈ ਅਤੇ ਹੁਣ ਦੁਖੀ ਪਰਿਵਾਰਾਂ ਦੇ ਜ਼ਖਮਾਂ ’ਤੇ ਲੂਣ-ਮਿਰਚ ਰਗੜਿਆ ਜਾ ਰਿਹਾ ਹੈ। ਮਿ੍ਰਤਕਾਂ ਦੇ ਪਰਿਵਾਰਾਂ ਨੂੰ ਸਿਰਫ਼ 50,000 ਰੁਪਏ ਦਾ ਮੁਆਵਜ਼ਾ ਦੇਣ ਦੀ ਗੱਲ ਕਰਨਾ ਇਨ੍ਹਾਂ ਪਰਿਵਾਰਾਂ ਨਾਲ ਭੱਦਾ ਮਜ਼ਾਕ ਹੈ।
ਪਿੰਡ ’ਚ ਭਰੇ ਪਾਣੀ ਖਿਲਾਫ ਪ੍ਰਦਰਸ਼ਨ ਕਰਨ ਗਏ ਮਾਂ-ਪਿਓ, ਉਸੇ ਪਾਣੀ ’ਚ ਡੁੱਬਿਆ 1 ਸਾਲ ਦਾ ਮਾਸੂਮ
NEXT STORY