ਨਵੀਂ ਦਿੱਲੀ (ਭਾਸ਼ਾ)- ਸਮਾਜਵਾਦੀ ਪਾਰਟੀ (ਸਪਾ) ਮੁਖੀ ਅਖਿਲੇਸ਼ ਯਾਦਵ ਨੇ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਦਿੱਲੀ ਦੇ ਇਕ ਕੋਚਿੰਗ ਸੈਂਟਰ 'ਚ ਮੀਂਹ ਦਾ ਪਾਣੀ ਭਰਨ ਦੀ ਘਟਨਾ 'ਚ ਜਾਨ ਗਆਉਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਦੇਣ ਲਈ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ। ਯਾਦਵ ਨੇ ਆਪਣੀ ਚਿੱਠੀ 'ਚ ਕਿਹਾ ਕਿ ਇਸ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਮੁਕਾਬਲੇਬਾਜ਼ੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਮਨ 'ਚ ਡਰ ਪੈਦਾ ਹੋਇਆ ਹੈ ਅਤੇ ਉਨ੍ਹਾਂ ਦੇ ਭਵਿੱਖ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਸਪਾ ਮੁਖੀ ਨੇ ਕਿਹਾ,''ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਸਰਕਾਰ ਨੂੰ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿਓ। ਨਾਲ ਹੀ ਇਸ ਮਾਮਲੇ 'ਚ ਜ਼ਿੰਮੇਵਾਰੀ ਤੈਅ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।''
ਇਸ ਤੋਂ ਪਹਿਲਾਂ ਅਖਿਲੇਸ਼ ਨੇ ਲੋਕ ਸਭਾ 'ਚ ਜ਼ੀਰੋ ਕਾਲ ਦੌਰਾਨ ਇਹ ਮੁੱਦਾ ਚੁੱਕਿਆ ਸੀ ਅਤੇ ਘਟਨਾ ਨੂੰ ਦੁਖ਼ਦ ਦੱਸਦੇ ਹੋਏ ਜਵਾਬਦੇਹੀ ਤੈਅ ਕਰਨ ਲਈ ਮਾਮਲੇ ਦੀ ਡੂੰਘੀ ਜਾਂਚ ਦੀ ਮੰਗ ਕੀਤੀ ਸੀ। ਯਾਦਵ ਨੇ ਕਿਹਾ,''ਉੱਤਰ ਪ੍ਰਦੇਸ਼ 'ਚ ਗੈਰ-ਕਾਨੂੰਨੀ ਇਮਾਰਤਾਂ 'ਤੇ ਬੁਲਡੋਜ਼ਰ ਚੱਲ ਰਿਹਾ ਹੈ। ਮੈਂ ਜਾਣਨਾ ਚਾਹੁੰਦਾ ਹਾਂ ਕਿ ਕੀ ਇੱਥੇ ਵੀ ਬੁਲਡੋਜ਼ਰ ਚੱਲੇਗਾ।'' ਮੋਹਲੇਧਾਰ ਮੀਂਹ ਤੋਂ ਬਾਅਦ ਮੱਧ ਦਿੱਲੀ ਦੇ ਓਲਡ ਰਾਜੇਂਦਰ ਨਗਰ ਇਲਾਕੇ 'ਚ ਇਕ ਕੋਚਿੰਗ ਸੈਂਟਰ ਦੀ ਇਮਾਰਤ ਦੇ ਬੇਸਮੈਂਟ 'ਚ ਪਾਣੀ ਭਰਨ ਨਾਲ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਸ਼ਨੀਵਾਰ ਨੂੰ ਮੌਤ ਹੋ ਗਈ ਸੀ। ਦਿੱਲੀ ਪੁਲਸ ਨੇ ਐਤਵਾਰ ਨੂੰ ਕੋਚਿੰਗ ਸੈਂਟਰ ਰਾਵ ਆਈ.ਏ.ਐੱਸ. ਸਟਡੀ ਸਰਕਲ ਦੇ ਮਾਲਕ ਅਤੇ ਕੋਆਰਡੀਨੇਟਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਗੈਰ-ਇਰਾਦਤਨ ਕਤਲ ਅਤੇ ਹੋਰ ਦੋਸ਼ਾਂ 'ਚ ਮਾਮਲਾ ਦਰਜ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੈਸ਼ਾਲੀ 'ਚ ਟਰੱਕ ਤੇ ਆਟੋ ਰਿਕਸ਼ਾ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਤ
NEXT STORY