ਸ਼੍ਰੀਨਗਰ — ਦੱਖਣੀ ਕਸ਼ਮੀਰ ਦੇ ਪੁਲਵਾਮਾ ’ਚ ਮੰਗਲਵਾਰ ਸ਼ਾਮ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ’ਤੇ ਫੌਜ, ਕੇਂਦਰੀ ਰਿਜ਼ਰਵ ਪੁਲਸ ਬਲ ਅਤੇ ਪੁਲਸ ਦੀ ਵਿਸ਼ੇਸ਼ ਮੁਹਿੰਮ ਨੇ ਪੁਲਵਾਮਾ ਦੇ ਕਾਮਗਿਨਾਗ ’ਚ ਸੰਯੁਕਤ ਮੁਹਿੰਮ ਚਲਾਈ ਸੀ। ਸੁਰੱਖਿਆ ਬਲਾਂ ਦੇ ਜਵਾਨ ਇਲਾਕੇ ਦੀ ਘੇਰਾਬੰਦੀ ਕਰ ਰਹੇ ਸਨ, ਉਸ ਹੀ ਸਮੇਂ ਅੱਤਵਾਦੀਆਂ ਨੇ ਹਥਿਆਰਾਂ ਨਾਲ ਉਨ੍ਹਾਂ ’ਤੇ ਗੋਲਾਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਦੋਵਾਂ ਧਿਰਾਂ ਦੇ ਵਿਚਕਾਰ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਮਾਰੇ ਗਏ।
ਹਵਾਈ ਫੌਜ ਨੇ ਬ੍ਰਾਹਮੋਸ ਸੁਪਰਸੋਨਿਕ ਮਿਜ਼ਾਇਲ ਦਾ ਕੀਤਾ ਸਫਲ ਪ੍ਰੀਖਣ
NEXT STORY