ਨਵੀਂ ਦਿੱਲੀ— ਕਾਂਗਰਸ ਪਾਰਟੀ ਨੇ ਕਿਹਾ ਕਿ ਖੇਤੀ ਕਾਨੂੰਨ ਦੇਸ਼ ਵਿਚ ਵੱਡਾ ਅੰਦੋਲਨ ਬਣ ਕੇ ਉੱਭਰ ਰਿਹਾ ਹੈ। ਕਿਸਾਨ 100 ਦਿਨਾਂ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਪ੍ਰਤੀ ਗੰਭੀਰ ਨਹੀਂ ਹੈ। ਕਾਂਗਰਸ ਬੁਲਾਰੇ ਪਵਨ ਖੇੜਾ ਨੇ ਸ਼ਨੀਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ 100 ਦਿਨ ਤੋਂ ਜਾਰੀ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 255 ਕਿਸਾਨ ਦਮ ਤੋੜ ਚੁੱਕੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਅੱਖਾਂ ਬੰਦ ਕਰ ਕੇ ਬੈਠੀ।
ਇਹ ਵੀ ਪੜ੍ਹੋ : ਸੰਘਰਸ਼ ਦੇ 100ਵੇਂ ਦਿਨ ਮੌਕੇ ਕਿਸਾਨਾਂ ਨੇ ਜਾਮ ਕੀਤਾ KMP ਐਕਸਪ੍ਰੈੱਸ ਵੇਅ
ਦੇਸ਼ ਦੇ ਅੰਨਦਾਤਾ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਰੇਂਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀ ਸਮੱਸਿਆ ਦਾ ਹੱਲ ਸਿਰਫ ਇਕ ਫੋਨ ਕਾਲ ਦੀ ਦੂਰੀ ’ਤੇ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਪ੍ਰਧਾਨ ਮੰਤਰੀ ਮੋਦੀ ਦੇ ਫੋਨ ਕਾਲ ਦੀ ਉਡੀਕ ਕਰਦੇ ਥੱਕ ਗਏ ਹਨ ਪਰ ਫੋਨ ’ਤੇ ਗੱਲ ਤਾਂ ਦੂਰ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਨੂੰ ਵੀ ਤਿਆਰ ਨਹੀਂ ਹੈ। ਕਾਂਗਰਸ ਬੁਲਾਰੇ ਨੇ ਕਿਹਾ ਕਿ ਕਿਸਾਨ ਸਮਾਜ ਦਾ ਮੁੱਖ ਅੰਗ ਹਨ ਅਤੇ ਉਹ ਆਪਣੇ ਭਵਿੱਖ ਦੀ ਚਿੰਤਾ ਨੂੰ ਲੈ ਕੇ 100 ਦਿਨ ਤੋਂ ਸੰਘਰਸ਼ ਕਰ ਰਹੇ ਹਨ, ਇਸ ਲਈ ਦੇਸ਼ ਦੇ ਸਾਰੇ ਲੋਕਾਂ ਨੂੰ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਇਹ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਵੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਬੋਲੇ- ਕਿਸਾਨ ਅੰਦੋਲਨ ਇੰਝ ਹੀ ਚੱਲਦਾ ਰਹੇਗਾ, ਲੰਬੀ ਹੈ ਤਿਆਰੀ
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ 100ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਵੱਡੀ ਗਿਣਤੀ ’ਚ ਡਟੇ ਹੋਏ ਹਨ। ਇਨ੍ਹਾਂ ਕਿਸਾਨਾਂ ਵਿਚ ਮੁੱਖ ਰੂਪ ਨਾਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਸ਼ਾਮਲ ਹਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਨਰਮ ਪਿਆ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਰਸ਼ਨ ਪਾਲ ਦਾ ‘ਸਟੈਂਡ’
ਪੱਛਮੀ ਬੰਗਾਲ ਚੋਣਾਂ: ਜਾਣੋ ਭਾਜਪਾ ਨੂੰ ਕਿਸਦਾ ਸਹਾਰਾ, ਮਮਤਾ ਬੈਨਰਜੀ ਨੂੰ ਕਿਉਂ ਹੈ ਅਤਿ-ਵਿਸ਼ਵਾਸ
NEXT STORY