ਨਵੀਂ ਦਿੱਲੀ- ਕਾਂਗਰਸ ਨੇ ਨੇਪਾਲ 'ਚ ਭਿਆਨਕ ਹੜ੍ਹ 'ਤੇ ਚਿੰਤਾ ਜਤਾਉਂਦੇ ਹੋਏ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉੱਥੇ ਫਸੇ ਭਾਰਤੀ ਸੈਲਾਨੀਆਂ ਦੀ ਸੁਰੱਖਿਅਤ ਵਾਪਸੀ ਲਈ ਸਾਰੇ ਜ਼ਰੂਰੀ ਕਦਮ ਤੁਰੰਤ ਚੁੱਕੇ ਜਾਣ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਪਾਰਟੀ ਵਲੋਂ ਇਸ ਸੰਦਰਭ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨੇਪਾਲ 'ਚ ਅਚਾਨਕ ਆਏ ਹੜ੍ਹ ਨਾਲ ਹੋਈ ਤਬਾਹੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਨੁਕਸਾਨ ਵੀ ਵਿਆਪਕ ਪੱਧਰ 'ਤੇ ਹੋਇਆ ਹੈ।
ਉਨ੍ਹਾਂ ਕਿਹਾ,''ਸਾਰੀਆਂ ਸੰਭਾਵਿਤ ਰਾਹਤ ਕੋਸ਼ਿਸ਼ਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਉਣ 'ਤੇ ਕੇਂਦਰਿਤ ਕੀਤਾ ਜਾਣਾ ਚਾਹੀਦਾ। ਕਾਂਗਰਸ ਨੇਤਾ ਨੇ ਕਿਹਾ ਕਿ ਨੇਪਾਲ 'ਚ ਸੈਂਕੜੇ ਭਾਰਤੀ ਸੈਲਾਨੀ ਫਸੇ ਹੋਏ ਹਨ ਅਤੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਕਰਨ ਲਈ ਸਾਰੇ ਉਪਾਅ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਸੜਕ ਅਤੇ ਹਵਾਈ ਮਾਰਗ ਨਾਲ ਨਿਕਾਸੀ ਦੇ ਨਾਲ-ਨਾਲ ਐਮਰਜੈਂਸੀ ਰਾਹਤ ਕੈਂਪ ਸਥਾਪਤ ਕੀਤੇ ਜਾਣ ਦੀ ਮੰਗ ਕੀਤੀ ਤਾਂ ਕਿ ਇਸ ਤ੍ਰਾਸਦੀ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਮਦਦ ਮਿਲ ਸਕੇ।
ਨੇਪਾਲ 'ਚ ਬੁੱਧਵਾਰ ਨੂੰ ਅਚਾਨਕ ਆਏ ਭਿਆਨਕ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 165 ਤੋਂ ਵੱਧ ਹੋ ਗਈ ਹੈ ਅਤੇ 300 ਤੋਂ ਵੱਧ ਭਾਰਤੀ ਸੈਲਾਨੀਆਂ ਸਮੇਤ ਵੱਡੀ ਗਿਣਤੀ 'ਚ ਲੋਕ ਲਾਪਤਾ ਹਨ। ਬੁੱਧਵਾਰ ਨੂੰ ਅਚਾਨਕ ਆਏ ਹੜ੍ਹ ਨੇ ਨੇਪਾਲ ਦੇ ਤਿੰਨ ਜ਼ਿਲ੍ਹਿਆਂ 'ਚ ਭਾਰੀ ਤਬਾਹੀ ਮਚਾਈ ਹੈ। ਨੇਪਾਲ ਦੇ ਵਿਦੇਸ਼ ਮੰਤਰੀ ਸ਼ਿਸ਼ਰ ਖਨਾਲ ਨੇ ਵੀਰਵਾਰ ਨੂੰ ਕਿਹਾ ਕਿ ਅਚਾਨਕ ਆਏ ਹੜ੍ਹ 'ਚ ਲਾਪਤਾ ਹਜ਼ਾਰਾਂ ਲੋਕਾਂ 'ਚ ਕਰੀਬ 300 ਭਾਰਤੀ ਸੈਲਾਨੀ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਹਾਰ: CM ਸਮਰਾਟ ਚੌਧਰੀ ਨੇ ਹੜ੍ਹ ਪ੍ਰਭਾਵਿਤ ਸਰਹੱਦੀ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
NEXT STORY