ਨਵੀਂ ਦਿੱਲੀ- ਕਾਂਗਰਸ ਨੇ ਵੀਰਵਾਰ ਨੂੰ ਇੱਥੇ ਇੰਦਰਾ ਭਵਨ 'ਚ ਪਾਰਟੀ ਦੇ ਸਾਰੇ ਪ੍ਰਦੇਸ਼ ਪ੍ਰਧਾਨਾਂ, ਇੰਚਾਰਜਾਂ ਅਤੇ ਸੀਨੀਅਰ ਆਗੂਆਂ ਦੀ ਮਹੱਤਵਪੂਰਨ ਬੈਠਕ ਆਯੋਜਿਤ ਕੀਤੀ। ਲਗਭਗ 3 ਘੰਟਿਆਂ ਤੱਕ ਚੱਲੀ ਇਸ ਬੈਠਕ 'ਚ ਸੰਗਠਨਾਤਮਕ ਅਤੇ ਰਾਜਨੀਤਕ ਮੁੱਦਿਆਂ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਆਰਥਿਕ ਅਤੇ ਲੋਕਤੰਤਰੀ ਸਥਿਤੀ 'ਤੇ ਚਰਚਾ ਕੀਤੀ ਗਈ। ਬੈਠਕ ਤੋਂ ਬਾਅਦ ਆਯੋਜਿਤ ਪੱਤਰਕਾਰ ਸੰਮੇਲਨ 'ਚ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਮੱਧ ਪ੍ਰਦੇਸ਼ ਅਤੇ ਝਾਰਖੰਡ 'ਚ ਰਾਜ ਸਭਾ ਚੋਣਾਂ ਨਾਲ ਜੁੜੇ ਘਟਨਾਕ੍ਰਮ ਨੂੰ ਲੋਕਤੰਤਰ 'ਤੇ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ 'ਚ ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਇਕ ਅਦਾਲਤ ਨੇ ਨੋਟਿਸ ਦਾ ਜ਼ਿਕਰ ਨਾ ਕਰਨ ਦੇ ਆਧਾਰ 'ਤੇ ਖਾਰਜ ਕਰ ਦਿੱਤੀ ਗਈ, ਜਦੋਂ ਕਿ ਉਨ੍ਹਾਂ ਖ਼ਿਲਾਫ਼ ਨਾ ਕੋਈ ਅਪਰਾਧਕ ਮਾਮਲਾ ਸੀ, ਨਾ ਐੱਫਆਈਆਰ ਅਤੇ ਨਾ ਹੀ ਕੋਈ ਦੋਸ਼ ਪੱਤਰ ਦਾਖ ਕੀਤਾ ਗਿਆ ਹੈ। ਵੇਣੂਗੋਪਾਲ ਨੇ ਦੋਸ਼ ਲਗਾਇਆ ਕਿ ਦੂਜੇ ਪਾਸੇ ਝਾਰਖੰਡ 'ਚ ਭਾਜਪਾ ਸਮਰਥਿਤ ਕਾਰਪੋਰੇਟ ਉਮੀਦਵਾਰ ਦੇ ਨਾਮਜ਼ਦਗੀ ਪੱਤਰ 'ਚ ਗੰਭੀਰ ਗਲਤੀਆਂ ਦੇ ਬਾਵਜੂਦ ਰਿਟਰਨਿੰਗ ਅਫ਼ਸਰ ਨੇ ਉਸ ਦੀ ਨਾਮਜ਼ਦਗੀ ਸਵੀਕਾਰ ਕਰ ਲਈ।
ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਉਮੀਦਵਾਰ ਦੀ ਨਾਮਜ਼ਦਗੀ ਖਾਰਜ ਕੀਤੀ ਗਈ ਅਤੇ ਦੂਜੇ ਪਾਸੇ ਭਾਰੀ ਗਲਤੀਆਂ ਵਾਲੀ ਨਾਮਜ਼ਦਗੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਹ ਭਾਰਤੀ ਲੋਕਤੰਤਰ ਦੀ ਬਦਹਾਲ ਸਥਿਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 'ਵੋਟ ਚੋਰੀ ਤੋਂ ਬਾਅਦ ਹੁਣ ਸੀਟ ਚੋਰੀ ਦਾ ਦੌਰ ਸ਼ੁਰੂ ਹੋ ਗਿਆ ਹੈ।' ਕਾਂਗਰਸ ਦੇ ਜਨਰਲ ਸਕੱਤਰ ਨੇ ਦੱਸਿਆ ਕਿ ਪਾਰਟੀ ਨੇ ਇਸ ਮਾਮਲੇ ਨੂੰ ਕਾਨੂੰਨੀ ਅਤੇ ਰਾਜਨੀਤਕ ਦੋਵੇਂ ਪੱਧਰਾਂ 'ਤੇ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਤੋਂ ਆਮ ਜਨਤਾ ਪਰੇਸ਼ਾਨ ਹੈ, ਜਦੋਂ ਕਿ ਸਰਕਾਰ ਇਸ ਵੱਲ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਸੂਖਮ, ਲਘੂ ਅਤੇ ਮੱਧਮ ਉਦਯੋਗ (ਐੱਮਐੱਸਐੱਮਈ) ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਨੌਜਵਾਨਾਂ ਦੇ ਸਾਹਮਣੇ ਰੁਜ਼ਗਾਰ ਦਾ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਪ੍ਰੀਖਿਆ ਪੇਪਰ ਲੀਕ ਦੇਸ਼ ਦੇ ਸਭ ਤੋਂ ਵੱਡੇ ਮੁੱਦੇ ਬਣ ਚੁੱਕੇ ਹਨ। ਨੀਟ ਅਤੇ ਸੀਬੀਐੱਸਈ ਪ੍ਰੀਖਿਆ ਨਾਲ ਜੁੜੇ ਵਿਵਾਦਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਰਾਸ਼ ਕੀਤਾ ਹੈ ਪਰ ਸਰਕਾਰ ਕਿਸੇ ਵੀ ਤਰ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ। ਵੇਣੂਗੋਪਾਲ ਨੇ ਕਿਹਾ ਕਿ ਦੇਸ਼ 'ਚ ਇਕ ਪਾਸੇ ਲੋਕਤੰਤਰ ਖਤਰੇ 'ਚ ਹੈ ਤਾਂ ਦੂਜੇ ਪਾਸੇ ਜਨਤਾ ਆਰਥਿਕ ਸੰਕਟ ਅਤੇ ਪਰੇਸ਼ਾਨੀਆਂ ਨਾਲ ਜੂਝ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਆਉਣ ਵਾਲੇ ਦਿਨਾਂ 'ਚ ਰਾਸ਼ਟਰੀ, ਰਾਜ, ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਵਿਆਪਕ ਜਨ ਅੰਦੋਲਨ ਸ਼ੁਰੂ ਕਰੇਗੀ। ਅਗਲੇ 2 ਤੋਂ 3 ਮਹੀਨਿਆਂ ਦੇ ਅੰਦੋਲਨ ਪ੍ਰੋਗਰਾਮ ਦੀ ਵਿਸਤ੍ਰਿਤ ਰੂਪਰੇਖਾ ਅਗਲੇ 3 ਤੋਂ 4 ਦਿਨਾਂ 'ਚ ਜਾਰੀ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ ਹਰਿਆਣਾ ਦੇ ਸਕੂਲਾਂ 'ਚ ਵੀ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ ! CM ਸੈਣੀ ਨੇ ਪੁਗਾਇਆ ਵਾਅਦਾ
NEXT STORY