ਨਵੀਂ ਦਿੱਲੀ- ਕਾਂਗਰਸ 14 ਜਨਵਰੀ ਤੋਂ 20 ਮਾਰਚ ਤੱਕ 'ਭਾਰਤ ਨਿਆਂ ਯਾਤਰਾ' ਦਾ ਆਯੋਜਨ ਕਰੇਗੀ। ਇਹ ਯਾਤਰਾ ਮਣੀਪੁਰ ਤੋਂ ਸ਼ੁਰੂ ਹੋ ਕੇ ਮੁੰਬਈ ਜਾਵੇਗੀ ਅਤੇ ਇਸ ਦੌਰਾਨ 14 ਸੂਬਿਆਂ ਅਤੇ 85 ਜ਼ਿਲ੍ਹਿਆਂ 'ਚ 6 ਹਜ਼ਾਰ ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕੀਤੀ ਜਾਵੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ 'ਚ ਇਹ ਫੈਸਲਾ ਲਿਆ ਗਿਆ ਸੀ ਕਿ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਪੂਰਬ ਤੋਂ ਪੱਛਮ ਦੀ ਯਾਤਰਾ ਕਰਨੀ ਚਾਹੀਦੀ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ 14 ਜਨਵਰੀ ਤੋਂ 20 ਮਾਰਚ ਤੱਕ ਮਣੀਪੁਰ ਤੋਂ ਮੁੰਬਈ ਤੱਕ 'ਭਾਰਤ ਨਿਆਂ ਯਾਤਰਾ' ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'ਵੀਰ ਬਾਲ ਦਿਵਸ' ਮੌਕੇ PM ਮੋਦੀ ਬੋਲੇ- 'ਅਸੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕਦੇ ਭੁੱਲਾ ਨਹੀਂ ਸਕਦੇ'
ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ 4,500 ਕਿਲੋਮੀਟਰ ਦੀ 'ਭਾਰਤ ਜੋੜੋ ਯਾਤਰਾ' ਕੀਤੀ ਸੀ। ਭਾਰਤੀ ਰਾਜਨੀਤੀ ਦੇ ਇਤਿਹਾਸ 'ਚ ਇਹ ਇਕ ਇਤਿਹਾਸਕ ਯਾਤਰਾ ਸੀ। ਉਹ ਇਸ ਯਾਤਰਾ ਦੀ ਸ਼ੁਰੂਆਤ 'ਭਾਰਤ ਜੋੜੋ ਯਾਤਰਾ' ਦੇ ਆਪਣੇ ਅਨੁਭਵ ਨਾਲ ਕਰਨਗੇ। ਇਸ ਯਾਤਰਾ 'ਚ ਔਰਤਾਂ, ਨੌਜਵਾਨਾਂ ਅਤੇ ਦੇਸ਼ ਦੇ ਵਾਂਝੇ ਤਬਕਿਆਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਿੰਡ 'ਚ ਆ ਵੜਿਆ ਬਾਘ; ਲੋਕਾਂ 'ਚ ਦਹਿਸ਼ਤ, ਭੰਬਲਭੂਸੇ 'ਚ ਪਏ ਜੰਗਲਾਤ ਅਧਿਕਾਰੀ
ਵੇਣੂਗੋਪਾਲ ਨੇ ਦੱਸਿਆ ਕਿ ਇਹ ਯਾਤਰਾ 6,200 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ ਅਤੇ ਮਹਾਰਾਸ਼ਟਰ ਪਹੁੰਚਣ ਤੋਂ ਪਹਿਲਾਂ ਇਹ ਮਣੀਪੁਰ, ਨਾਗਾਲੈਂਡ, ਅਸਾਮ, ਮੇਘਾਲਿਆ ਤੋਂ ਹੋ ਕੇ ਲੰਘੇਗੀ। ਯਾਤਰਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਵਿਚੋਂ ਵੀ ਲੰਘੇਗੀ। ਉਨ੍ਹਾਂ ਕਿਹਾ ਕਿ ਇਹ ਯਾਤਰਾ 14 ਸੂਬਿਆਂ ਅਤੇ 85 ਜ਼ਿਲ੍ਹਿਆਂ ਵਿਚੋਂ ਲੰਘੇਗੀ। 'ਭਾਰਤ ਨਿਆਂ ਯਾਤਰਾ' ਜ਼ਿਆਦਾਤਰ ਬੱਸਾਂ ਰਾਹੀਂ ਨਿਕਲੇਗੀ ਪਰ ਕੁਝ ਥਾਵਾਂ 'ਤੇ ਪੈਦਲ ਮਾਰਚ ਵੀ ਹੋਵੇਗਾ।
ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈ ਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ DGP ਅਤੇ SP ਨੂੰ ਹਟਾਉਣ ਦੇ ਦਿੱਤੇ ਹੁਕਮ
NEXT STORY