ਜੈਪੁਰ (ਭਾਸ਼ਾ)— ਕਾਂਗਰਸ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਮੌਤ ਮਾਮਲੇ ’ਚ ਦੋਸ਼ੀਆਂ ਦੀ ਗਿ੍ਰਫ਼ਤਾਰੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ‘ਮੌਨ ਵਰਤ’ ਰੱਖਿਆ। ਕਾਂਗਰਸ ਦੀ ਰਾਜਸਥਾਨ ਇਕਾਈ ਵਲੋਂ ਜੈਪੁਰ ਦੇ ਸਿਵਲ ਲਾਈਨਜ਼ ਫਾਟਕ ’ਤੇ ਆਯੋਜਿਤ ‘ਮੌਨ ਵਰਤ’ ’ਚ ਪਾਰਟੀ ਪ੍ਰਦੇਸ਼ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।
ਪ੍ਰੋਗਰਾਮ ਤੋਂ ਬਾਅਦ ਡੋਟਾਸਰਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀ ਕੇਂਦਰੀ ਮੰਤਰੀ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ਤਕ ਕਾਂਗਰਸ ਪਾਰਟੀ ਨਿਆਂ ਲਈ ਲੜਾਈ ਲੜੇਗੀ। ਅੱਜ ਦਾ ਇਹ ਮੌਨ ਵਰਤ ਪੂਰੇ ਦੇਸ਼ ਦਾ ਮੌਨ ਵਰਤ ਸੀ, ਜਿਸ ਦੇ ਜ਼ਰੀਏ ਕਾਂਗਰਸ ਮਹਾਤਮਾ ਗਾਂਧੀ ਦੇ ਸਿਧਾਂਤਾਂ ’ਤੇ ਚੱਲਦੇ ਹੋਏ ਕੇਂਦਰ ਸਰਕਾਰ ਨੂੰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਹੁਣ ਵੀ ਸਮਾਂ ਹੈ ਸੰਭਲ ਜਾਓ। ਕਿਸਾਨਾਂ ਖ਼ਿਲਾਫ਼ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਓ ਅਤੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਮੌਤ ਦੇ ਮਾਮਲੇ ’ਚ ਕੇਂਦਰੀ ਮੰਤਰੀ ਮਿਸ਼ਰਾ ਨੂੰ ਬਰਖ਼ਾਸਤ ਕਰੋ, ਉਨ੍ਹਾਂ ਦੇ ਪੁੱਤਰ ਨਾਲ ਜਿੰਨੇ ਵੀ ਮੁਲਜ਼ਮ ਹਨ ਉਨ੍ਹਾਂ ਨੂੰ ਤੁਰੰਤ ਗਿ੍ਰਫ਼ਤਾਰ ਕਰੋ।
ਬਿਜਲੀ ਸੰਕਟ : ਕੋਲੇ ਦੀ ਘਾਟ ਨੂੰ ਲੈ ਕੇ CM ਕੇਜਰੀਵਾਲ ਬੋਲੇ- ਦੇਸ਼ ’ਚ ਸਥਿਤੀ ਨਾਜ਼ੁਕ
NEXT STORY