ਸ਼ਿਵਮੋਗਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਰਨਾਟਕ 'ਚ ਨਿੱਜੀ ਖੇਤਰ 'ਚ ਹਰ ਸਾਲ 2 ਲੱਖ ਨੌਕਰੀਆਂ ਦੇਣ ਦੇ ਕਾਂਗਰਸ ਦੇ ਵਾਅਦੇ ਨੂੰ ਝੂਠ ਕਰਾਰ ਦਿੱਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੂਬੇ 'ਚ ਸੱਤਾਧਾਰੀ ਭਾਜਪਾ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਬਾਵਜੂਦ ਪਿਛਲੇ ਸਾਢੇ ਤਿੰਨ ਸਾਲਾਂ 'ਚ ਹਰ ਸਾਲ ਸੂਬੇ 'ਚ 13 ਲੱਖ ਤੋਂ ਵਧੇਰੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ। 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਿਵਮੋਗਾ 'ਚ ਇਕ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਝੂਠ ਫੈਲਾਉਣ ਲਈ ਇਕ ਤੰਤਰ ਬਣਾਇਆ ਹੈ ਪਰ ਉਹ ਚਾਹੇ ਜਿੰਨਾ ਵੱਡਾ ਗੁਬਾਰਾ ਫੂਲਾ ਲਵੇ, ਚੋਣਾਂ 'ਚ ਇਸ ਦਾ ਕੋਈ ਅਸਰ ਨਹੀਂ ਪਵੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ 'ਭ੍ਰਿਸ਼ਟਾਚਾਰ ਅਤੇ ਤੁਸ਼ਟੀਕਰਨ' ਦੇ ਟੀਚੇ ਵਾਲੀ ਕਾਂਗਰਸ ਕਦੇ ਵੀ ਨੌਜਵਾਨਾਂ ਦੇ ਭਵਿੱਖ ਦਾ ਨਿਰਮਾਣ ਨਹੀਂ ਕਰ ਸਕਦੀ। ਉਨ੍ਹਾਂ ਨੇ ਨੌਜਵਾਨ ਵੋਟਰਾਂ ਨੂੰ ਕਿਹਾ ਕਿ ਤੁਹਾਡੇ ਮਾਤਾ-ਪਿਤਾ ਜਾਂ ਦਾਦਾ-ਦਾਦੀ ਨੂੰ ਜੋ ਮੁਸੀਬਤਾਂ ਝਲਣੀਆਂ ਪਈਆਂ, ਤੁਹਾਡਾ ਮੋਦੀ ਤੁਹਾਨੂੰ ਅਜਿਹੀਆਂ ਮੁਸੀਬਤਾਂ ਤੋਂ ਲੰਘਣ ਨਹੀਂ ਦੇਣਾ ਚਾਹੁੰਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਦੇਸ਼ ਦਾ ਖੇਤੀ ਨਿਰਯਾਤ ਬਹੁਤ ਸੀਮਤ ਸੀ ਪਰ ਅੱਜ ਭਾਰਤ ਦੁਨੀਆ ਦੇ ਚੋਟੀ ਦੇ 10 ਖੇਤੀ ਨਿਰਯਾਤ ਕਰਨ ਵਾਲੇ ਦੇਸ਼ਾਂ 'ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਰਿਕਾਰਡ ਖੇਤੀ ਬਰਾਮਦ ਕੀਤੀ ਹੈ। ਇਸ ਦਾ ਸਿੱਧਾ ਫਾਇਦਾ ਦੇਸ਼ ਦੇ ਕਿਸਾਨਾਂ ਨੂੰ ਹੋਇਆ ਹੈ। ਭਾਜਪਾ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਮੰਡੀ ਤੱਕ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਪਿਛਲੇ 9 ਸਾਲਾਂ ਵਿਚ ਅਸੀਂ ਕਿਸਾਨਾਂ ਨੂੰ 2000 ਤੋਂ ਵੱਧ ਕਿਸਮਾਂ ਦੇ ਬੀਜ ਉਪਲੱਬਧ ਕਰਵਾਏ ਹਨ, ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ ਹੈ।
ਆਬਕਾਰੀ ਨੀਤੀ ਮਾਮਲਾ: ਦੋ ਦੋਸ਼ੀਆਂ ਨੂੰ ਜ਼ਮਾਨਤ ਤੋਂ ਬਾਅਦ 'ਆਪ' ਨੇ ਭਾਜਪਾ ਤੋਂ ਮੁਆਫ਼ੀ ਦੀ ਮੰਗ ਕੀਤੀ
NEXT STORY