ਨਵੀਂ ਦਿੱਲੀ- ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਦੇ ਹਾਲਾਤ 'ਤੇ ਚਰਚਾ ਲਈ ਸੰਸਦ ਦਾ ਸੈਸ਼ਨ ਬੁਲਾਇਆ ਜਾਵੇ। ਚੌਧਰੀ ਨੇ ਚਿੱਠੀ 'ਚ ਕਿਹਾ ਕਿ ਸੰਸਦ ਦਾ ਸੈਸ਼ਨ ਬੁਲਾਉਣਾ ਜ਼ਰੂਰੀ ਹੈ ਤਾਂ ਕਿ ਕੋਰੋਨਾ ਵਾਇਰਸ ਤੋਂ ਪਰੇਸ਼ਾਨ ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਉਣ 'ਚ ਰਸਤਾ ਲੱਭਿਆ ਜਾ ਸਕੇ। ਉਨ੍ਹਾਂ ਨੇ ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਹਾਲਾਤ ਦੇ ਗੰਭੀਰ ਹੋਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਰਾਸ਼ਟਰੀ ਹੱਲ ਲੱਭਣ ਦੀ ਜ਼ਰੂਰਤ ਹੈ।
ਸ਼ੁੱਕਰਵਾਰ ਨੂੰ ਹੋਈ ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਵੀ ਇਹ ਕਿਹਾ ਗਿਆ ਸੀ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਜ਼ਰੂਰਤ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪਾਰਟੀ ਦੇ ਕੁਝ ਹੋਰ ਨੇਤਾ ਵੀ ਸੰਸਦ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਮੰਗ ਕਰ ਚੁਕੇ ਹਨ। ਉੱਥੇ ਹੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਰਾਜ ਕਾਂਗਰਸ ਮੁਖੀ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਭਵਿੱਖ 'ਚ ਉਹ ਇੰਡੀਅਨ ਸੈਕਿਊਲਰ ਫਰੰਟ (ਆਈ.ਐੱਸ.ਐੱਫ.) ਨਾਲ ਕੋਈ ਸੰਬੰਧ ਨਹੀਂ ਰੱਖਣਾ ਚਾਹੁੰਦੇ ਹਨ। ਕਾਂਗਰਸ ਨੇਤਾ ਨੇ ਕਿਹਾ ਕਿ ਸ਼ੱਕ ਕਾਰਨ ਉਨ੍ਹਾਂ ਨੇ ਖੱਬੇ ਪੱਖੀ ਮੋਰਚੇ ਨਾਲ ਹੀ ਆਈ.ਐੱਸ.ਐੱਫ. ਨਾਲ ਗਠਜੋੜ ਨਹੀਂ ਕਰਨ ਲਈ ਕਿਹਾ ਹੈ। ਵਿਧਾਨ ਸਭਾ ਚੋਣਾਂ 'ਚ ਕਾਂਗਰਸ, ਖੱਬੇ ਪੱਖੀ ਮੋਰਚਾ ਅਤੇ ਆਈ.ਐੱਸ.ਐੱਫ. ਦਾ ਸੰਯੁਕਤ ਮੋਰਚਾ ਕੋਈ ਵੀ ਕਮਾਲ ਦਿਖਾਉਣ 'ਚ ਅਸਫ਼ਲ ਰਿਹਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
WHO ਦਾ ਦਾਅਵਾ: ਭਾਰਤ ’ਚ ਕਹਿਰ ਢਾਹ ਰਿਹਾ ਕੋਰੋਨਾ ਦਾ ‘ਟ੍ਰਿਪਲ ਮਿਊਟੈਂਟ’ ਪੂਰੀ ਦੁਨੀਆ ਲਈ ਖ਼ਤਰਾ
NEXT STORY