ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਾਰਾ 370 'ਤੇ ਪਾਕਿਸਤਾਨੀ ਮੰਤਰੀ ਖਵਾਜਾ ਆਸਿਫ ਦੀ ਕਥਿਤ ਟਿੱਪਣੀ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਨਾਲ ਇਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਅਤੇ ਪਾਕਿਸਤਾਨ ਦੇ ਇਰਾਦੇ ਵੀ ਇਕ ਹਨ ਅਤੇ ਏਜੰਡਾ ਵੀ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਈ ਨੇਤਾਵਾਂ ਨੇ ਪਾਕਿਸਤਾਨ ਦੇ ਇਕ ਚੈਨਲ 'ਤੇ ਕੀਤੀ ਗਈ ਆਸਿਫ਼ ਦੀ ਟਿੱਪਣੀ ਨੂੰ 'ਐਕਸ' 'ਤੇ ਸਾਂਝਾ ਕੀਤਾ। ਇਸ ਵਿਚ ਪਾਕਿਸਤਾਨੀ ਨੇਤਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਕਾਂਗਰਸ-ਨੈਸ਼ਨਲ ਕਾਨਫਰੰਸ ਦੇ ਵਿਚਾਰਾਂ ਨਾਲ ਸਹਿਮਤ ਹੈ ਕਿ ਧਾਰਾ 370 ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ।
ਸ਼ਾਹ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਧਾਰਾ 370 ਅਤੇ 35ਏ 'ਤੇ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਨੂੰ ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਸਮਰਥਨ ਨੇ ਇਕ ਵਾਰ ਫਿਰ ਕਾਂਗਰਸ ਨੂੰ ਬੇਨਕਾਬ ਕਰ ਦਿੱਤਾ ਹੈ। ਇਸ ਬਿਆਨ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਅਤੇ ਪਾਕਿਸਤਾਨ ਦੇ ਇਰਾਦੇ ਵੀ ਇਕ ਹਨ ਅਤੇ ਏਜੰਡਾ ਵੀ।'' ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਕੁਝ ਸਾਲਾਂ ਤੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਾਰਤ ਵਿਰੋਧੀ ਤਾਕਤਾਂ ਨਾਲ ਗਠਜੋੜ ਕਰਕੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ,"ਭਾਵੇਂ ਹਵਾਈ ਹਮਲੇ ਅਤੇ ਸਰਜੀਕਲ ਸਟ੍ਰਾਈਕ ਦੇ ਸਬੂਤਾਂ ਦੀ ਮੰਗ ਹੋਵੇ ਜਾਂ ਭਾਰਤੀ ਫੌਜ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੀ ਗੱਲ ਹੋਵੇ, ਰਾਹੁਲ ਗਾਂਧੀ ਦੀ ਕਾਂਗਰਸ ਪਾਰਟੀ ਅਤੇ ਪਾਕਿਸਤਾਨ ਦੇ ਸੁਰ ਹਮੇਸ਼ਾ ਇਕ ਰਹੇ ਹਨ ਅਤੇ ਕਾਂਗਰਸ ਦਾ ਹੱਥ ਹਮੇਸ਼ਾ ਦੇਸ਼ ਵਿਰੋਧੀ ਤਾਕਤਾਂ ਨਾਲ ਰਿਹਾ ਹੈ।" ਉਨ੍ਹਾਂ ਕਿਹਾ,"ਪਰ, ਕਾਂਗਰਸ ਪਾਰਟੀ ਅਤੇ ਪਾਕਿਸਤਾਨ ਇਹ ਭੁੱਲ ਜਾਂਦੇ ਹਨ ਕਿ ਕੇਂਦਰ 'ਚ ਮੋਦੀ ਸਰਕਾਰ ਹੈ, ਇਸ ਲਈ ਕਸ਼ਮੀਰ 'ਚ ਨਾ ਤਾਂ ਧਾਰਾ 370 ਵਾਪਸ ਆਉਣ ਵਾਲੀ ਹੈ ਅਤੇ ਅਤੇ ਨਾ ਹੀ ਅੱਤਵਾਦ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਣਹਾਨੀ ਮਾਮਲਾ; ਰਾਹੁਲ ਗਾਂਧੀ ਖਿਲਾਫ਼ ਮੁਕੱਦਮੇ 'ਚ ਸੁਣਵਾਈ ਟਲੀ
NEXT STORY