ਨੈਸ਼ਨਲ ਡੈਸਕ: ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਤੜਕਸਾਰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 2 ਬਹੁਚਰਚਿਤ ਸੀਟਾਂ ਰਾਏਬਰੇਲੀ ਅਤੇ ਅਮੇਠੀ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਕੇ.ਐੱਲ. ਸ਼ਰਮਾ ਅਮੇਠੀ ਤੋਂ ਚੋਣ ਲੜਣਗੇ।
ਇਹ ਖ਼ਬਰ ਵੀ ਪੜ੍ਹੋ - 15 ਸਾਲਾ ਧੀ ਨੂੰ ਘਰ ਛੱਡ ਸਬਜ਼ੀ ਲੈਣ ਗਿਆ ਪਿਓ, ਵਾਪਸ ਪਰਤਦਿਆਂ ਹੀ ਉੱਡੇ ਹੋਸ਼
ਅਮੇਠੀ ਲੋਕ ਸਭਾ ਸੀਟ ਕਾਂਗਰਸ ਦਾ ਗੜ੍ਹ ਰਹੀ ਹੈ ਤੇ ਇੱਥੋਂ ਰਾਹੁਲ ਗਾਂਧੀ ਲਗਾਤਾਰ 3 ਵਾਰ ਜੇਤੂ ਵੀ ਰਹਿ ਚੁੱਕੇ ਹਨ। ਪਰ 2019 ਵਿਚ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਨੇ ਰਾਹੁਲ ਗਾਂਧੀ ਨੂੰ ਹਰਾ ਦਿੱਤਾ ਸੀ। ਭਾਜਪਾ ਵੱਲੋਂ ਇਸ ਵਾਰ ਵੀ ਇੱਥੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉੱਥੇ ਹੀ ਪਿਛਲੀ ਵਾਰ ਰਾਏਬਰੇਲੀ ਤੋਂ ਸੋਨੀਆ ਗਾਂਧੀ ਜੇਤੂ ਰਹੀ ਸੀ, ਪਰ ਇਸ ਵਾਰ ਰਾਹੁਲ ਗਾਂਧੀ ਇਸ ਸੀਟ ਤੋਂ ਚੋਣ ਲੜਣ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨ ਦੀ ਖੁਦਾਈ ਤੋਂ ਮਿਲੀਆਂ ਮਹਾਭਾਰਤ ਕਾਲ ਦੀਆਂ ਚੀਜ਼ਾਂ, ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ
NEXT STORY