ਨਵੀਂ ਦਿੱਲੀ (ਭਾਸ਼ਾ): ਕਾਂਗਰਸ ਨੇ ਸ਼ੁੱਕਰਵਾਰ ਨੂੰ ਨੇਟਾ ਡਿਸੂਜ਼ਾ ਦੀ ਥਾਂ 'ਤੇ ਦਿੱਲੀ ਦੀ ਸਾਬਕਾ ਵਿਧਾਇਕ ਅਲਕਾ ਲਾਂਬਾ ਨੂੰ ਆਪਣੇ ਮਹਿਲਾ ਵਿੰਗ ਦਾ ਮੁਖੀ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਰੁਣ ਚੌਧਰੀ ਨੂੰ ਪਾਰਟੀ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦਾ ਮੁਖੀ ਨਿਯੁਕਤ ਕੀਤਾ ਹੈ। ਲਾਂਬਾ, ਜੋ ਕਿ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਹੈ, ਨੂੰ ਪਿਛਲੇ ਸਾਲ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਮੀਟਿੰਗ ਲਈ ਵਿਸ਼ੇਸ਼ ਸੱਦੇ ਵਜੋਂ ਨਾਮਜ਼ਦ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਹੋਵੇਗਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ, ICC ਨੇ ਕੀਤਾ ਐਲਾਨ
ਛੋਟੀ ਉਮਰ ਵਿਚ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨ ਵਾਲੀ ਲਾਂਬਾ ਨੂੰ 1995 ਵਿਚ NSUI ਉਮੀਦਵਾਰ ਵਜੋਂ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (DUSU) ਦਾ ਪ੍ਰਧਾਨ ਚੁਣਿਆ ਗਿਆ ਸੀ। ਲਾਂਬਾ 2014 ਵਿਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਸੀ ਪਰ 2019 ਵਿਚ ਆਪਣੀ ਪੁਰਾਣੀ ਪਾਰਟੀ ਵਿਚ ਪਰਤ ਆਈ ਸੀ। ਉਹ ਸਾਲ 2015 ਵਿਚ ਚਾਂਦਨੀ ਚੌਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਣੀ ਸੀ। ਕਾਂਗਰਸ ਨੇ ਇਕ ਬਿਆਨ 'ਚ ਕਿਹਾ ਕਿ ਪਾਰਟੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਨੇਟਾ ਡਿਸੂਜ਼ਾ ਅਤੇ ਐੱਨ.ਐੱਸ.ਯੂ.ਆਈ. ਦੇ ਸਾਬਕਾ ਪ੍ਰਧਾਨ ਨੀਰਜ ਕੁੰਦਨ ਦੇ ਯੋਗਦਾਨ ਦੀ ਸ਼ਲਾਘਾ ਕਰਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਮਾਲੀਆ 'ਚ ਹਾਈਜੈਕ ਹੋਏ ਸਮੁੰਦਰੀ ਜਹਾਜ਼ ਬਾਰੇ ਵੱਡੀ ਅਪਡੇਟ, 15 ਭਾਰਤੀਆਂ ਸਣੇ ਸਾਰੇ ਕਰੂ ਮੈਂਬਰ ਕੀਤੇ ਗਏ ਰੈਸਕਿਊ
NEXT STORY