ਨਵੀਂ ਦਿੱਲੀ- ਕਾਂਗਰਸ ਨੇ ਵੀਰਵਾਰ ਨੂੰ ਕ੍ਰਿਸ਼ਨਾ ਅੱਲਾਵਰੂ ਦੀ ਥਾਂ ਮਨੀਸ਼ ਸ਼ਰਮਾ ਨੂੰ ਯੂਥ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਅੱਲਾਵਰੂ, ਇਸ ਸਮੇਂ ਪਾਰਟੀ ਦੇ ਬਿਹਾਰ ਇੰਚਾਰਜ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਦੋਹਰੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਕਾਂਗਰਸ ਵੱਲੋਂ ਜਾਰੀ ਇਕ ਬਿਆਨ ਅਨੁਸਾਰ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸ਼ਰਮਾ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।
ਮਨੀਸ਼ ਸ਼ਰਮਾ ਕਾਂਗਰਸ ਦੇ ‘ਵ੍ਹਾਈਟ ਟੀ-ਸ਼ਰਟ ਮੂਵਮੈਂਟ’ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਇਹ ਅੰਦੋਲਨ ਨੈਸ਼ਨਲ ਕਾਂਗਰਸ ਵੱਲੋਂ ਵਿਕਸਤ ਇਕ ਅਜਿਹਾ ਪਲੇਟਫਾਰਮ ਹੈ, ਜਿਸਦਾ ਮਕਸਦ ਸਮਾਜਿਕ ਨਿਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਨੌਜਵਾਨਾਂ ਅਤੇ ਕਾਰਕੁੰਨਾਂ ਨੂੰ ਸੰਗਠਿਤ ਕਰਨਾ ਅਤੇ ਉਨ੍ਹਾਂ ਨੂੰ ਲੀਡਰਸ਼ਿਪ ਲਈ ਤਿਆਰ ਕਰਨਾ ਹੈ।
CM ਮਾਨ ਦੀ ਫੇਕ ਵੀਡੀਓ ਮਾਮਲੇ 'ਚ ਵੱਡਾ ਐਕਸ਼ਨ ਤੇ ਪੰਜਾਬ 'ਚ ਜ਼ੋਰਦਾਰ ਧਮਾਕਾ, ਪੜ੍ਹੋ ਖਾਸ ਖ਼ਬਰਾਂ
NEXT STORY