ਨੈਸ਼ਨਲ ਡੈਸਕ: ਰਾਹੁਲ ਗਾਂਧੀ ਦੀ ਅਗਵਾਈ 'ਚ ਸਮੁੱਚੇ ਦੇਸ਼ ਵਿਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਦੇ ਜੰਮੂ-ਕਸ਼ਮੀਰ ਪਹੁੰਚਣ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਹੋ ਗਈਆਂ ਹਨ। ਕਾਂਗਰਸ ਵੱਲੋਂ ਆਗੂਆਂ ਨੂੰ ਜੰਮੂ-ਕਸ਼ਮੀਰ ਵਿਚ ਯਾਤਰਾ ਦੇ ਪ੍ਰਬੰਧਨ ਬਾਰੇ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਵੱਲੋਂ ਜਾਰੀ ਪੱਤਰ ਮੁਤਾਬਕ ਵਿਦਾਇਕ ਜੀਤੂ ਪਟਵਾਰੀ, ਵਿਧਾਇਕ ਕਮਲੇਸ਼ਵਰ ਪਟੇਲ ਤੇ ਚੇਤਨ ਚੌਹਾਨ ਨੂੰ ਜੰਮੂ-ਕਸ਼ਮੀਰ ਵਿਚ ਭਾਰਤ ਜੋੜੋ ਯਾਤਰਾ ਦੇ ਪ੍ਰਬੰਧਨ ਸਬੰਧੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਤਿੰਨਾ ਆਗੂਆਂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਜੰਮੂ-ਕਸ਼ਮੀਰ ਅਤੇ ਲਦਾਖ ਦੇ ਇੰਚਾਰਜ ਰਜਨੀ ਪਾਟਿਲ ਦੀ ਅਗਵਾਈ ਵਿਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗੰਭੀਰ ਬੀਮਾਰੀ ਨਾਲ ਜੂਝ ਰਿਹਾ ਸੀ 12 ਸਾਲ ਦਾ ਮੁੰਡਾ, J&K ਦੇ ਆਰਮੀ ਹਸਪਤਾਲ ਨੇ ਬਚਾਈ ਜਾਨ
NEXT STORY