ਬੈਂਗਲੁਰੂ— ਕਰਨਾਟਕ 'ਚ ਕਾਂਗਰਸ ਅਤੇ ਜਨਤਾ ਦਲ ਸੈਕਿਊਲਰ ਦੇ 15 ਵਿਧਾਇਕਾਂ ਦੇ ਭਾਜਪਾ ਦੇ ਸੰਪਰਕ 'ਚ ਹੋਣ ਦੇ ਦਾਅਵੇ ਨੂੰ ਕਾਂਗਰਸ ਨੇ ਖਾਰਜ ਕਰ ਦਿੱਤਾ ਹੈ। ਕਰਨਾਟਕ ਕਾਂਗਰਸ ਦੇ ਮੁਖੀ ਦਿਨੇਸ਼ ਗੁੰਡੂ ਨੇ ਇਸ ਦਾਅਵੇ ਨੂੰ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਭਾਜਪਾ ਵਿਧਾਇਕ ਉਮੇਸ਼ ਕਤੀ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ-ਜਨਤਾ ਦਲ ਸੈਕਿਊਲਰ ਗਠਜੋੜ ਦੇ 15 ਵਿਧਾਇਕ ਉਨ੍ਹਾਂ ਦੇ ਸੰਪਰਕ 'ਚ ਹੈ ਅਤੇ ਜੇਕਰ ਉਹ ਭਾਜਪਾ 'ਚ ਸ਼ਾਮਲ ਹੋਣਾ ਚਾਹੁਣ ਪਾਰਟੀ ਉਨ੍ਹਾਂ ਦਾ ਸਵਾਗਤ ਕਰਨ ਲਈ ਤਿਆਰ ਹੈ। ਇਸ ਦਾਅਵੇ 'ਤੇ ਕਾਂਗਰਸ ਦੇ ਰਾਜ ਮੁਖੀ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਭਾਜਪਾ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਹੋਵੇਗਾ। ਵਿਧਾਇਕ ਕਤੀ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਅਗਲੇ ਹਫਤੇ ਤੱਕ ਨਵੀਂ ਸਰਕਾਰ ਦਾ ਗਠਨ ਕਰ ਲਵੇਗੀ। ਕਤੀ ਨੇ ਇਹ ਬਿਆਨ ਅਜਿਹੇ ਸਮੇਂ 'ਚ ਦਿੱਤਾ ਹੈ, ਜਦੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਦੇ ਕੁਝ ਵਿਧਾਇਕ ਹਾਲੀਆ ਮੰਤਰੀ ਮੰਡਲ ਵਿਸਥਾਰ ਦੌਰਾਨ ਮੰਤਰੀ ਨਹੀਂ ਬਣਾਏ ਜਾਣ ਤੋਂ ਨਾਰਾਜ਼ ਹਨ।
ਹਾਲ ਹੀ 'ਚ ਮੰਤਰੀ ਮੰਡਲ ਤੋਂ ਬਾਹਰ ਕੀਤੇ ਗਏ ਸੀਨੀਅਰ ਨੇਤਾ ਰਮੇਸ਼ ਜਰਕਿਹੋਲੀ ਪਾਰਟੀ ਤੋਂ ਅਸਤੀਫਾ ਦੇਣ ਦੀ ਧਮਕੀ ਦੇ ਚੁਕੇ ਹਨ। ਉਨ੍ਹਾਂ ਨੇ ਇਸ ਹਫਤੇ ਦੇ ਆਖਰ 'ਚ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਫੈਸਲਾ ਲੈਣ ਦੀ ਗੱਲ ਕਹੀ ਸੀ। ਹਾਲਾਂਕਿ ਮੁੱਖ ਮੰਤਰੀ ਐੱਚ.ਡੀ. ਕੁਮਾਰ ਸਵਾਮੀ ਨੇ ਕਿਹਾ ਹੈ ਕਿ ਕੋਈ ਵੀ ਵਿਧਾਇਕ ਅਸਤੀਫਾ ਨਹੀਂ ਦੇਵੇਗਾ ਅਤੇ 6 ਮਹੀਨੇ ਪੁਰਾਣੀ ਗਠਜੋੜ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਬੁੱਧਵਾਰ ਨੂੰ ਹੀ ਭਾਜਪਾ ਪ੍ਰਦੇਸ਼ ਪ੍ਰਧਾਨ ਬੀ.ਐੱਸ. ਯੇਦੀਯੁਰੱਪਾ ਨੇ ਕਿਹਾ ਕਿ ਪਾਰਟੀ ਕਿਸੇ ਵੀ ਅਸੰਤੁਸ਼ਟ ਕਾਂਗਰਸ ਵਿਧਾਇਕ ਦੇ ਸੰਪਰਕ 'ਚ ਨਹੀਂ ਹੈ।
ਕਿਸਾਨਾਂ ਨੂੰ ਰਾਹਤ ਦੇਣ ਲਈ ਵੱਡੇ ਐਲਾਨ ਦੀ ਤਿਆਰੀ 'ਚ ਹੈ ਮੋਦੀ ਸਰਕਾਰ
NEXT STORY