ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ 43 ਉਮੀਦਵਾਰਾਂ ਦੀ ਦੂਜੀ ਜਾਰੀ ਕੀਤੀ ਸੀ, ਜਿਸ 'ਚ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਪੁੱਤ ਵੈਭਵ ਗਹਿਲੋਤ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਪੁੱਤ ਨਕੁਲਨਾਥ ਦੇ ਨਾਂ ਸ਼ਾਮਲ ਹਨ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਵੈਭਵ ਗਹਿਲੋਤ ਨੂੰ ਰਾਜਸਥਾਨ ਦੇ ਜਾਲੌਰ ਲੋਕ ਸਭਾ ਖੇਤਰ ਅਤੇ ਨਕੁਲਨਾਥ ਨੂੰ ਮੱਧ ਪ੍ਰਦੇਸ਼ ਦੀ ਛਿੰਦਵਾੜਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਲੋਕ ਸਭਾ 'ਚ ਕਾਂਗਰਸ ਦੇ ਉੱਪ ਨੇਤਾ ਗੌਰਵ ਗੋਗੋਈ ਆਸਾਮ ਦੇ ਜੋਰਹਾਟ ਤੋਂ ਚੋਣ ਲੜਨਗੇ। ਭਾਜਪਾ ਛੱਡ ਕਾਂਗਰਸ 'ਚ ਸ਼ਾਮਲ ਹੋਏ ਰਾਹੁਲ ਕਸਵਾਂ ਨੂੰ ਉਨ੍ਹਾਂ ਦੇ ਮੌਜੂਦਾ ਸੰਸਦੀ ਖੇਤਰ ਚੁਰੂ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਕਾਂਗਰਸ ਉਮੀਦਵਾਰਾਂ ਦੀ ਦੂਜੀ ਸੂਚੀ 'ਚ 10 ਉਮੀਦਵਾਰ ਆਮ ਵਰਗ ਅਤੇ 33 ਉਮੀਦਵਾਰ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰੇ ਤੋਂ ਹਨ। ਕਾਂਗਰਸ ਦੀ ਕੇਂਦਰੀ ਚੋਣ ਸਮਿਤੀ (ਸੀ.ਈ.ਸੀ.) ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਸੋਮਵਾਰ ਨੂੰ 60 ਤੋਂ ਵੱਧ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਸੀ, ਜਿਨ੍ਹਾਂ 'ਚ ਕਰੀਬ 43 'ਤੇ ਮੋਹਰ ਲਗਾਈ ਸੀ। ਕਾਂਗਰਸ ਨੇ ਬੀਤੇ ਸ਼ੁੱਕਰਵਾਰ ਨੂੰ 39 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ 'ਚ ਸਭ ਤੋਂ ਪ੍ਰਮੁੱਖ ਨਾਂ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਸੀ। ਉਨ੍ਹਾਂ ਨੂੰ ਇਕ ਵਾਰ ਮੁੜ ਕੇਰਲ ਦੀ ਵਾਇਨਾਡ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ 'ਚ 15 ਉਮੀਦਵਾਰ ਆਮ ਵਰਗ ਅਤੇ 24 ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਸਨ।
PM ਮੋਦੀ ਨੇ ਜੰਮੂ ਕਸ਼ਮੀਰ 'ਚ ਰੇਲ ਸਹੂਲਤਾਂ 'ਚ ਲਿਆਂਦੀ ਕ੍ਰਾਂਤੀ : ਮਨੋਜ ਸਿਨਹਾ
NEXT STORY