ਨਵੀਂ ਦਿੱਲੀ– ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਯਾਨੀ ਕਿ ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਨੇ ਇਕ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।
ਹਾਲਾਂਕਿ ਦੋਹਾਂ ਵਿਚਾਲੇ ਮੁਲਾਕਾਤ ਬਾਰੇ ਅਧਿਕਾਰਤ ਰੂਪ ਨਾਲ ਕੋਈ ਬਿਊਰਾ ਨਹੀਂ ਦਿੱਤਾ ਗਿਆ ਹੈ ਅਤੇ ਇਸ ਨੂੰ ਸ਼ਿਸ਼ਟਾਚਾਰ ਭੇਟ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਚੁਣੇ ਜਾਣ ਮਗਰੋਂ ਦ੍ਰੌਪਦੀ ਮੁਰਮੂ ਅਤੇ ਸੋਨੀਆ ਗਾਂਧੀ ਦੀ ਇਹ ਪਹਿਲੀ ਮੁਲਾਕਾਤ ਹੈ। ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਹੀ ਦੇਸ਼ ਭਰ ਦੇ ਪ੍ਰਮੁੱਖ ਨੇਤਾ ਅਤੇ ਮੰਤਰੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ। ਸੋਨੀਆ ਗਾਂਧੀ ਦੀ ਮੁਲਾਕਾਤ ਨੂੰ ਇਸੇ ਕੜੀ ਦੇ ਰੂਪ ’ਚ ਵੇਖਿਆ ਜਾ ਰਿਹਾ ਹੈ।
MSP ’ਤੇ ਕਮੇਟੀ ਨੇ ਮੁੱਦਿਆਂ ’ਤੇ ਚਰਚਾ ਲਈ 4 ਉਪ-ਕਮੇਟੀਆਂ ਬਣਾਈਆਂ, ਜਾਣੋ ਕੀ ਕਰਨਗੀਆਂ ਕੰਮ
NEXT STORY