ਨਵੀਂ ਦਿੱਲੀ- ਐਮਰਜੈਂਸੀ ਦੀ 46ਵੀਂ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਕਾਲੇ ਦਿਨਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਜਦੋਂ ਸੰਸਥਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਨਸ਼ਟ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਭਾਰਤ ਦੀ ਲੋਕਤੰਤਰੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਅਤੇ ਸੰਵਿਧਾਨਕ ਮੁੱਲਾਂ ਦਾ ਪਾਲਣ ਕਰਨ ਦਾ ਪ੍ਰਣ ਲੈਣ ਲਈ ਕਿਹਾ। ਦੱਸਣਯੋਗ ਹੈ ਕਿ ਦੇਸ਼ 'ਚ 25 ਜੂਨ 1975 ਤੋਂ 21 ਮਾਰਚ 1977 ਦਰਮਿਆਨ 21 ਮਹੀਨਿਆਂ ਦੀ ਮਿਆਦ ਤੱਕ ਐਮਰਜੈਂਸੀ ਲਾਗੂ ਰਹੀ। ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ।
ਮੋਦੀ ਨੇ ਸ਼ੁੱਕਰਵਾਰ ਨੂੰ ਟਵੀਟ ਸੰਦੇਸ਼ਾਂ 'ਚ ਕਿਹਾ,''ਕਾਂਗਰਸ ਨੇ ਸਾਡੇ ਲੋਕਤੰਤਰ ਨੂੰ ਕੁਚਲ ਦਿੱਤਾ ਸੀ। ਅਸੀਂ ਉਨ੍ਹਾਂ ਸਾਰੇ ਮਹਾਨ ਵਿਅਕਤੀਆਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਅਤੇ ਭਾਰਤੀ ਲੋਕਤੰਤਰ ਦੀ ਰੱਖਿਆ ਕੀਤੀ। ਐਮਰਜੈਂਸੀ ਦੇ ਕਾਲੇ ਦਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਲ 1975 ਤੋਂ 1977 ਦੀ ਮਿਆਦ ਇਸ ਗੱਲ ਦੀ ਗਵਾਹ ਹੈ ਕਿ ਸੰਸਥਾਵਾਂ ਨੂੰ ਕਿਸ ਤਰ੍ਹਾਂ ਨਸ਼ਟ ਕੀਤਾ ਗਿਆ।'' ਇਕ ਹੋਰ ਟਵੀਟ 'ਚ ਉਨ੍ਹਾਂ ਨੇ ਕਿਹਾ,''ਆਓ ਅਸੀਂ ਭਾਰਤ ਦੇ ਲੋਕਤੰਤਰ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਸੰਕਲਪ ਲਈਏ ਅਤੇ ਸਾਡੇ ਸੰਵਿਧਾਨ 'ਚ ਪ੍ਰਤੱਖ ਮੁੱਲਾਂ ਨੂੰ ਆਪਣੇ ਜੀਵਨ 'ਚ ਘੋਲ ਲਵੋ।''
ਦਿੱਲੀ ਪੁਲਸ ਨੇ ਖ਼ਤਰਨਾਕ ਡਰਾਈਵਿੰਗ ਲਈ ਰਾਬਰਟ ਵਾਡਰਾ ਦੀ ਕਾਰ ਦਾ ਚਲਾਨ ਕੱਟਿਆ
NEXT STORY