ਨਵੀਂ ਦਿੱਲੀ - ਅਨੁਸ਼ਾਸਨਹੀਣਤਾ ਖ਼ਿਲਾਫ਼ ਕਾਂਗਰਸ ਪਾਰਟੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਪ੍ਰਮੋਦ ਕ੍ਰਿਸ਼ਨਮ 'ਤੇ ਵੱਡਾ ਐਕਸ਼ਨ ਲਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਅਨੁਸ਼ਾਸਨਹੀਣਤਾ ਦੀਆਂ ਸ਼ਿਕਾਇਤਾਂ ਅਤੇ ਪਾਰਟੀ ਖ਼ਿਲਾਫ਼ ਵਾਰ-ਵਾਰ ਬਿਆਨਬਾਜ਼ੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਨੂੰ ਛੇ ਸਾਲ ਲਈ ਪਾਰਟੀ 'ਚੋਂ ਬਾਹਰ ਕੱਢਣ ਦੇ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ
ਕ੍ਰਿਸ਼ਨਮ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ "ਸ਼੍ਰੀ ਕਲਕੀ ਧਾਮ" ਦੇ ਨੀਂਹ ਪੱਥਰ ਸਮਾਗਮ ਲਈ ਸੱਦਾ ਦਿੱਤਾ ਸੀ। ਉਹ ਅਕਸਰ ਆਪਣੇ ਬਿਆਨਾਂ ਲਈ ਜਾਣੇ ਜਾਂਦੇ ਹਨ ਜੋ ਕਾਂਗਰਸ ਦੀ ਅਧਿਕਾਰਤ ਲਾਈਨ ਤੋਂ ਭਟਕ ਜਾਂਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Breaking News: ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ, 12 ਫਰਵਰੀ ਨੂੰ ਹੋਵੇਗੀ ਦੂਜੇ ਗੇੜ ਦੀ ਮੀਟਿੰਗ
NEXT STORY