ਨਵੀਂ ਦਿੱਲੀ (ਵਾਰਤਾ)- ਕਾਂਗਰਸ ਨੇ ਆਮ ਚੋਣਾਂ 2024 ਲਈ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਕਮੇਟੀ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਸਾਰੇ ਅਹੁਦਾ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਆਪਣਾ ਕੰਮ ਸ਼ੁਰੂ ਕਰਨ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਚਾਰ ਕਮੇਟੀ ਦਾ ਕਨਵੀਨਰ ਕਾਂਗਰਸ ਖਜ਼ਾਨਚੀ ਨੂੰ ਬਣਾਇਆ ਗਿਆ ਹੈ। ਕਮੇਟੀ 'ਚ ਕਾਂਗਰਸ ਜਨਰਲ ਸਕੱਤਰ ਸੰਗਠਨ, ਜਨਰਲ ਸਕੱਤਰ ਸੰਚਾਰ ਵਿਭਾਗ, ਪ੍ਰਸ਼ਾਸਨਿਕ ਵਿਭਾਗ ਦੇ ਇੰਚਾਰਜ, ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਮੁਖੀ, ਸੋਸ਼ਲ ਮੀਡੀਆ ਵਿਭਾਗ ਦੇ ਮੁਖੀ ਨੂੰ ਰੱਖਿਆ ਗਿਆ ਹੈ। ਕਮੇਟੀ ਲਈ ਵਿਸ਼ੇਸ਼ ਸੱਦੇ ਗਏ ਮੈਂਬਰਾਂ ਦੇ ਨਾਂ ਦਾ ਐਲਾਨ ਉਨ੍ਹਾਂ ਦੀ ਸਹਿਮਤੀ ਦੇ ਆਧਾਰ 'ਤੇ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ਾਂ 'ਚ ਭਾਰਤੀ ਦਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਲਾਇਸੈਂਸਿੰਗ ਅਥਾਰਟੀ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼
NEXT STORY