ਨਵੀਂ ਦਿੱਲੀ : ਕਾਂਗਰਸ ਨੇ ਬੁੱਧਵਾਰ ਨੂੰ ਆਪਣੀ ਰਾਜਸਥਾਨ ਇਕਾਈ ਲਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦਾ ਗਠਨ ਕੀਤਾ, ਜਿਸ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਕਈ ਸੀਨੀਅਰ ਨੇਤਾਵਾਂ ਨੂੰ ਜਗ੍ਹਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Cricket World Cup 2023 ਦੇ ਸ਼ਡਿਊਲ 'ਚ 9 ਬਦਲਾਅ, IND vs PAK ਮੈਚ ਦੀ ਬਦਲੀ ਤਰੀਕ, ਦੇਖੋ ਪੂਰੀ List
ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੀਏਸੀ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਰਟੀ ਦੇ ਸੂਬਾ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਇਸ ਕਮੇਟੀ ਦੀ ਅਗਵਾਈ ਕਰਨਗੇ।
ਇਹ ਵੀ ਪੜ੍ਹੋ : ਮਾਨ ਸਰਕਾਰ ਚੁੱਕਣ ਜਾ ਰਹੀ ਇਕ ਹੋਰ ਅਹਿਮ ਕਦਮ, ਸਰਕਾਰੀ ਹਸਪਤਾਲਾਂ ਨੂੰ ਲੈ ਕੇ ਸਿਹਤ ਮੰਤਰੀ ਨੇ ਕਹੀ ਇਹ ਗੱਲ
ਅਸ਼ੋਕ ਗਹਿਲੋਤ, ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ, ਸੀਨੀਅਰ ਨੇਤਾ ਸੀਪੀ ਜੋਸ਼ੀ, ਰਘੁਵੀਰ ਮੀਨਾ ਸਮੇਤ ਕੁੱਲ 35 ਨੇਤਾਵਾਂ ਨੂੰ ਪੀਏਸੀ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਸਥਾਨ ਵਿੱਚ ਇਸ ਸਾਲ ਦੇ ਅੰਤ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਧੂ ਮੂਸੇਵਾਲਾ ਨੂੰ ਲੈ ਕੇ ਸੰਸਦ ’ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕਹੀ ਇਹ ਗੱਲ
NEXT STORY