ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇਣ ਦੇ ਮਕਸਦ ਨਾਲ ਮੰਗਲਵਾਰ ਨੂੰ 5 ਮੈਂਬਰੀ ਰਾਸ਼ਟਰੀ ਗਠਜੋੜ ਕਮੇਟੀ ਦਾ ਗਠਨ ਕੀਤਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵਲੋਂ ਜਾਰੀ ਬਿਆਨ ਅਨੁਸਾਰ, ਕਾਂਗਰਸ ਦੇ ਸੀਨੀਅਰ ਨੇਤਾ ਮੁਕੁਲ ਵਾਸਨਿਕ ਇਸ ਕਮੇਟੀ ਦੇ ਕਨਵੀਨਰ ਹੋਣਗੇ।
ਇਸ ਕਮੇਟੀ 'ਚ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ, ਪਾਰਟੀ ਦੇ ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਅਤੇ ਮੋਹਨ ਪ੍ਰਕਾਸ਼ ਵੀ ਸ਼ਾਮਲ ਹਨ। ਕਾਂਗਰਸ ਨੇ ਵਿਰੋਧੀ ਗਠਜੋੜ 'ਇੰਡੀਆ' ਦੀ ਬੈਠਕ ਸ਼ੁਰੂ ਹੋਣ ਤੋਂ ਕੁਝ ਦੇਰ ਪਹਿਲਾਂ ਇਸ ਕਮੇਟੀ ਦਾ ਐਲਾਨ ਕੀਤਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓਡੀਸ਼ਾ 'ਚ ਇਕ ਕਰੋੜ ਰੁਪਏ ਤੋਂ ਵੱਧ ਕੀਮਤ ਦੀ ਹੈਰੋਇਨ ਜ਼ਬਤ, ਇਕ ਗ੍ਰਿਫ਼ਤਾਰ
NEXT STORY