ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਵਿਚ ਚੋਣਾਵੀ ਰਣਨੀਤੀ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਪਾਰਟੀ ਵੱਡਾ ਫ਼ੈਸਲਾ ਕਰੇਗੀ। ਇਸ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਵਿਚ ਪਾਰਟੀ ਦੀ ਰਣਨੀਤੀ 'ਤੇ ਚਰਚਾ ਕਰਨ ਅਤੇ ਇੰਡੀਆ ਗਠਜੋੜ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਅੱਜ ਯਾਨੀ ਕਿ ਵੀਰਵਾਰ ਨੂੰ ਵਿਸ਼ੇਸ਼ ਬੈਠਕ ਸੱਦੀ ਹੈ। ਇਸ ਬੈਠਕ 'ਚ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪਾਰਟੀ ਮੁਖੀ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਸ਼ਾਮਲ ਹੋਏ ਹਨ। ਬੈਠਕ ਵਿਚ ਵਰਕਿੰਗ ਕਮੇਟੀ ਦੇ ਵੱਖ-ਵੱਖ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਦੱਸ ਦੇਈਏ ਕਿ ਵਿਰੋਧੀ ਪਾਰਟੀਆਂ ਗਠਜੋੜ 'ਇੰਡੀਆ' ਦੀ ਬੈਠਕ ਦੇ ਦੋ ਦਿਨ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਸਬ-ਵੈਰੀਐਂਟ JN.1
ਹਾਲ ਹੀ ਵਿਚ ਹੋਈਆਂ 5 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਮਗਰੋਂ ਕਾਂਗਰਸ ਦੇ ਉੱਚ ਅਗਵਾਈ ਦੀ ਇਹ ਪਹਿਲੀ ਬੈਠਕ ਹੈ। ਇਨ੍ਹਾਂ ਚੋਣਾਂ ਵਿਚ ਕਾਂਗਰਸ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ, ਜਦਕਿ ਤੇਲੰਗਾਨਾ 'ਚ ਉਸ ਨੂੰ ਜਿੱਤ ਮਿਲੀ। ਕਾਂਗਰਸ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣ ਨਤੀਜੇ ਨਿਰਾਸ਼ਾਜਨਕ ਅਤੇ ਉਮੀਦਾਂ ਮੁਤਾਬਕ ਨਾ ਹੋਣ ਦੇ ਬਾਵਜੂਦ ਉਸ ਦਾ ਹੌਸਲਾ ਡਿੱਗਿਆ ਨਹੀਂ ਹੈ। ਕਾਂਗਰਸ ਵਰਕਿੰਗ ਕਮੇਟੀ ਵਿਚ ਹਾਰ ਦੇ ਕਾਰਨਾਂ 'ਤੇ ਅੱਗੇ ਦੀ ਚਰਚਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਲੋਕ ਸਭਾ 'ਚ ਗਰਜੇ ਹਰਸਿਮਰਤ ਕੌਰ ਬਾਦਲ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚੁੱਕੇ ਇਹ ਮੁੱਦੇ
ਕਾਂਗਰਸ ਦੀ ਇਸ ਬੈਠਕ 'ਚ ਜਿਨ੍ਹਾਂ ਸੂਬਿਆਂ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਮੁੱਖ ਚਰਚਾ ਹੋਣ ਦੀ ਸੰਭਾਵਨਾ ਹੈ, ਉਨ੍ਹਾਂ 'ਚ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਝਾਰਖੰਡ, ਦਿੱਲੀ, ਪੰਜਾਬ ਸ਼ਾਮਲ ਹਨ। ਇੱਥੇ ਇੰਡੀਆ ਗਠਜੋੜ ਦੀਆਂ ਪਾਰਟੀਆਂ ਅਤੇ ਕਾਂਗਰਸ ਦੀ ਸਰਕਾਰ ਨੂੰ ਉਥੋਂ ਦੀਆਂ ਸੱਤਾਧਾਰੀ ਪਾਰਟੀਆਂ ਨਾਲ ਸਮਝੌਤਾ ਕਰਨਾ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿਚ ਵੀ ਕਾਂਗਰਸ ਨੂੰ ਸੀਟ ਵੰਡ ਨੂੰ ਲੈ ਕੇ ਇੰਡੀਆ ਗਠਜੋੜ ਪਾਰਟੀਆਂ ਨਾਲ ਕਾਂਗਰਸ ਨੂੰ ਸੀਟ ਸ਼ੇਅਰਿੰਗ ਨੂੰ ਲੈ ਕੇ ਮੱਥਾਪੱਚੀ ਕਰਨੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ ਠੰਡ ਦਾ ਕਹਿਰ! 6 ਡਿਗਰੀ ਤਕ ਡਿੱਗਾ ਤਾਪਮਾਨ, ਜਾਣੋ ਅਗਲੇ 5 ਦਿਨਾਂ ਤਕ ਕਿਹੋ ਜਿਹਾ ਰਹੇਗਾ ਮੌਸਮ
NEXT STORY