ਨਵੀਂ ਦਿੱਲੀ, (ਭਾਸ਼ਾ)- ਕੁਝ ਸੂਬਿਆਂ ’ਚ ਅਗਲੇ ਕੁਝ ਮਹੀਨਿਆਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਨੇ ਮੰਗਲਵਾਰ ਪਾਰਟੀ ਦੇ ਜਨਰਲ ਸਕੱਤਰਾਂ, ਸੂਬਾਈ ਇੰਚਾਰਜਾਂ ਤੇ ਸੂਬਾਈ ਇਕਾਈਆਂ ਦੇ ਮੁਖੀਆਂ ਨਾਲ ਅਹਿਮ ਬੈਠਕ ਕੀਤੀ। ਬੈਠਕ ’ਚ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਤੇ ਸੰਗਠਨ ਦੀ ਮਜ਼ਬੂਤੀ ਬਾਰੇ ਵੀ ਚਰਚਾ ਕੀਤੀ ਗਈ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ 24, ਅਕਬਰ ਰੋਡ ਵਿਖੇ ਹੋਈ ਇਸ ਬੈਠਕ ’ਚ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ .ਵੇਣੂਗੋਪਾਲ, ਜਨਰਲ ਸਕੱਤਰ ਜੈਰਾਮ ਰਮੇਸ਼ ਤੇ ਹੋਰ ਕਈ ਸੀਨੀਅਰ ਨੇਤਾ ਮੌਜੂਦ ਸਨ।
ਸੂਤਰਾਂ ਦਾ ਕਹਿਣਾ ਹੈ ਕਿ ਬੈਠਕ ’ਚ ਜਥੇਬੰਦੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ ’ਚ ਇਸ ਸਾਲ ਅਕਤੂਬਰ-ਨਵੰਬਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜੰਮੂ-ਕਸ਼ਮੀਰ ’ਚ ਵੀ ਇਸੇ ਸਾਲ ਹੀ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਸਿਹਤ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਲਿਆ ਫ਼ੈਸਲਾ
NEXT STORY